ਬਿਵਸਥਾ 32

ਉਸ ਨੇ ਕਿਹਾ, “ਮੈਂ ਆਪਣਾ ਮੂੰਹ ਉਹਨਾਂ ਤੋਂ ਲੁਕਾ ਲਵਾਂਗਾ, ਅਤੇ ਦੇਖਾਂਗਾ ਕਿ ਉਹਨਾਂ ਦਾ ਅੰਤ ਕੀ ਹੋਵੇਗਾ। ਕਿਉਂਕਿ ਇਹ ਇੱਕ ਭ੍ਰਿਸ਼ਟ ਪੀੜ੍ਹੀ ਹੈ, ਇਹ ਉਹ ਪੁੱਤਰ ਹਨ ਜਿਨ੍ਹਾਂ ਵਿੱਚ ਵਫ਼ਾਦਾਰੀ ਨਹੀਂ ਹੈ।

Deuteronomy 32:20 (UKJV) And he said, I will hide my face from them, I will see what their end shall be: for they are a very perverse generation, children in whom is no faith.

18ਤੁਸੀਂ ਚੱਟਾਨ ਨੂੰ ਛੱਡ ਦਿੱਤਾ, ਜਿਸ ਨੇ ਤੁਹਾਨੂੰ ਜਨਮ ਦਿੱਤਾ ਹੈ। ਤੁਸੀਂ ਉਸ ਪਰਮੇਸ਼ਵਰ ਨੂੰ ਭੁੱਲ ਗਏ ਜਿਸਨੇ ਤੁਹਾਨੂੰ ਜਨਮ ਦਿੱਤਾ।

19ਯਾਹਵੇਹ ਨੇ ਇਹ ਵੇਖਿਆ ਅਤੇ ਉਹਨਾਂ ਨੂੰ ਰੱਦ ਕਰ ਦਿੱਤਾ ਕਿਉਂਕਿ ਉਸਦੇ ਪੁੱਤਰ-ਧੀਆਂ ਨੇ ਉਸ ਨੂੰ ਉਕਸਾਇਆ।

20ਉਸ ਨੇ ਕਿਹਾ, “ਮੈਂ ਆਪਣਾ ਮੂੰਹ ਉਹਨਾਂ ਤੋਂ ਲੁਕਾ ਲਵਾਂਗਾ, ਅਤੇ ਦੇਖਾਂਗਾ ਕਿ ਉਹਨਾਂ ਦਾ ਅੰਤ ਕੀ ਹੋਵੇਗਾ। ਕਿਉਂਕਿ ਇਹ ਇੱਕ ਭ੍ਰਿਸ਼ਟ ਪੀੜ੍ਹੀ ਹੈ, ਇਹ ਉਹ ਪੁੱਤਰ ਹਨ ਜਿਨ੍ਹਾਂ ਵਿੱਚ ਵਫ਼ਾਦਾਰੀ ਨਹੀਂ ਹੈ।

21ਇਨ੍ਹਾਂ ਨੇ ਮੈਨੂੰ ਉਸ ਵਸਤੂ ਤੋਂ ਈਰਖਾਲੂ ਕੀਤਾ ਜੋ ਪਰਮੇਸ਼ਵਰ ਹੈ ਹੀ ਨਹੀਂ; ਅਤੇ ਆਪਣੀਆਂ ਨਿਕੰਮੀਆਂ ਮੂਰਤੀਆਂ ਨਾਲ ਮੈਨੂੰ ਗੁੱਸਾ ਦੁਆਇਆ। ਮੈਂ ਉਹਨਾਂ ਨੂੰ ਉਹਨਾਂ ਤੋਂ ਈਰਖਾ ਕਰਾਵਾਂਗਾ ਜੋ ਅਸਲ ਵਿੱਚ ਲੋਕ ਨਹੀਂ ਹਨ, ਮੈਂ ਉਹਨਾਂ ਨੂੰ ਇੱਕ ਕੌਮ ਦੇ ਦੁਆਰਾ ਗੁੱਸਾ ਦੁਆਵਾਂਗਾ ਜਿਸਦੀ ਕੋਈ ਸਮਝ ਨਹੀਂ ਹੈ;

22ਕਿਉਂ ਜੋ ਮੇਰੇ ਕ੍ਰੋਧ ਦੀ ਅੱਗ ਭੜਕ ਉੱਠੇਗੀ, ਜਿਹੜੀ ਸਭ ਤੋਂ ਹੇਠਲੇ ਪਤਾਲ ਤੱਕ ਬਲਦੀ ਜਾਂਦੀ ਹੈ। ਇਹ ਧਰਤੀ ਅਤੇ ਉਸ ਦੀਆਂ ਫ਼ਸਲਾਂ ਨੂੰ ਖਾ ਜਾਵੇਗਾ ਅਤੇ ਪਹਾੜਾਂ ਦੀਆਂ ਨੀਹਾਂ ਨੂੰ ਅੱਗ ਲਾ ਦੇਵੇਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.