ਬਿਵਸਥਾ 32

ਮੈਂ ਆਪਣਾ ਹੱਥ ਅਕਾਸ਼ ਵੱਲ ਚੁੱਕ ਕੇ ਸਹੁੰ ਖਾਂਦਾ ਹਾਂ, ਮੈਂ ਸਦੀਪਕਾਲ ਲਈ ਜਿਉਂਦਾ ਹਾਂ।

Deuteronomy 32:40 (UKJV) For I lift up my hand to heaven, and say, I live for ever.

38ਉਹ ਦੇਵਤੇ ਜਿਨ੍ਹਾਂ ਨੇ ਉਹਨਾਂ ਦੀਆਂ ਬਲੀਆਂ ਦੀ ਚਰਬੀ ਖਾਧੀ ਅਤੇ ਉਹਨਾਂ ਦੇ ਪੀਣ ਦੀਆਂ ਭੇਟਾਂ ਦੀ ਦਾਖ਼ਰਸ ਪੀਤੀ? ਉਹ ਉੱਠਣ ਅਤੇ ਤੁਹਾਡੀ ਮਦਦ ਕਰਨ, ਉਹ ਤੁਹਾਨੂੰ ਪਨਾਹ ਦੇਣ!

39“ਹੁਣ ਵੇਖੋ ਕਿ ਉਹ ਮੈਂ ਹੀ ਹਾਂ! ਮੇਰੇ ਤੋਂ ਬਿਨਾਂ ਕੋਈ ਪਰਮੇਸ਼ਵਰ ਨਹੀਂ ਹੈ। ਮੈਂ ਹੀ ਮਾਰਦਾ ਅਤੇ ਮੈਂ ਹੀ ਜੀਉਂਦਾ ਕਰਦਾ ਹਾਂ, ਮੈਂ ਜ਼ਖਮੀ ਕਰਦਾ ਅਤੇ ਮੈਂ ਹੀ ਚੰਗਾ ਕਰਦਾ ਹਾਂ, ਅਤੇ ਕੋਈ ਨਹੀਂ ਹੈ ਜਿਹੜਾ ਮੇਰੇ ਹੱਥੋਂ ਛੁਡਾ ਸਕੇ।

40ਮੈਂ ਆਪਣਾ ਹੱਥ ਅਕਾਸ਼ ਵੱਲ ਚੁੱਕ ਕੇ ਸਹੁੰ ਖਾਂਦਾ ਹਾਂ, ਮੈਂ ਸਦੀਪਕਾਲ ਲਈ ਜਿਉਂਦਾ ਹਾਂ।

41ਜਦੋਂ ਮੈਂ ਆਪਣੀ ਚਮਕਦੀ ਤਲਵਾਰ ਨੂੰ ਤਿੱਖਾ ਕਰਾਂਗਾ, ਅਤੇ ਨਿਆਂ ਨੂੰ ਆਪਣੇ ਹੱਥ ਵਿੱਚ ਲਵਾ, ਮੈਂ ਆਪਣੇ ਵਿਰੋਧੀਆਂ ਤੋਂ ਬਦਲਾ ਲਵਾਂਗਾ ਅਤੇ ਮੇਰੇ ਨਾਲ ਵੈਰ ਰੱਖਣ ਵਾਲਿਆਂ ਤੋਂ ਬਦਲਾ ਲਵਾਂਗਾ।

42ਮੈਂ ਆਪਣੇ ਤੀਰਾਂ ਨੂੰ ਲਹੂ ਨਾਲ ਮਸਤ ਕਰ ਦਿਆਂਗਾ, ਅਤੇ ਮੇਰੀ ਤਲਵਾਰ ਮਾਸ ਨੂੰ ਖਾਏਗੀ, ਉਹ ਲਹੂ ਵੱਢਿਆਂ ਹੋਇਆਂ ਅਤੇ ਬੰਦੀਆਂ ਦਾ, ਅਤੇ ਉਹ ਮਾਸ ਵੈਰੀਆਂ ਦੇ ਆਗੂਆਂ ਦੇ ਸਿਰਾਂ ਦਾ ਹੋਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.