39“ਹੁਣ ਵੇਖੋ ਕਿ ਉਹ ਮੈਂ ਹੀ ਹਾਂ! ਮੇਰੇ ਤੋਂ ਬਿਨਾਂ ਕੋਈ ਪਰਮੇਸ਼ਵਰ ਨਹੀਂ ਹੈ। ਮੈਂ ਹੀ ਮਾਰਦਾ ਅਤੇ ਮੈਂ ਹੀ ਜੀਉਂਦਾ ਕਰਦਾ ਹਾਂ, ਮੈਂ ਜ਼ਖਮੀ ਕਰਦਾ ਅਤੇ ਮੈਂ ਹੀ ਚੰਗਾ ਕਰਦਾ ਹਾਂ, ਅਤੇ ਕੋਈ ਨਹੀਂ ਹੈ ਜਿਹੜਾ ਮੇਰੇ ਹੱਥੋਂ ਛੁਡਾ ਸਕੇ।
40ਮੈਂ ਆਪਣਾ ਹੱਥ ਅਕਾਸ਼ ਵੱਲ ਚੁੱਕ ਕੇ ਸਹੁੰ ਖਾਂਦਾ ਹਾਂ, ਮੈਂ ਸਦੀਪਕਾਲ ਲਈ ਜਿਉਂਦਾ ਹਾਂ।
41ਜਦੋਂ ਮੈਂ ਆਪਣੀ ਚਮਕਦੀ ਤਲਵਾਰ ਨੂੰ ਤਿੱਖਾ ਕਰਾਂਗਾ, ਅਤੇ ਨਿਆਂ ਨੂੰ ਆਪਣੇ ਹੱਥ ਵਿੱਚ ਲਵਾ, ਮੈਂ ਆਪਣੇ ਵਿਰੋਧੀਆਂ ਤੋਂ ਬਦਲਾ ਲਵਾਂਗਾ ਅਤੇ ਮੇਰੇ ਨਾਲ ਵੈਰ ਰੱਖਣ ਵਾਲਿਆਂ ਤੋਂ ਬਦਲਾ ਲਵਾਂਗਾ।
42ਮੈਂ ਆਪਣੇ ਤੀਰਾਂ ਨੂੰ ਲਹੂ ਨਾਲ ਮਸਤ ਕਰ ਦਿਆਂਗਾ, ਅਤੇ ਮੇਰੀ ਤਲਵਾਰ ਮਾਸ ਨੂੰ ਖਾਏਗੀ, ਉਹ ਲਹੂ ਵੱਢਿਆਂ ਹੋਇਆਂ ਅਤੇ ਬੰਦੀਆਂ ਦਾ, ਅਤੇ ਉਹ ਮਾਸ ਵੈਰੀਆਂ ਦੇ ਆਗੂਆਂ ਦੇ ਸਿਰਾਂ ਦਾ ਹੋਵੇਗਾ।”
43ਹੇ ਕੌਮੋ, ਉਸਦੀ ਪਰਜਾ ਦੇ ਨਾਲ ਅਨੰਦ ਕਰੋ ਕਿਉਂ ਜੋ ਉਹ ਆਪਣੇ ਸੇਵਕਾਂ ਦੇ ਲਹੂ ਦਾ ਬਦਲਾ ਲਵੇਗਾ। ਉਹ ਆਪਣੇ ਦੁਸ਼ਮਣਾਂ ਨੂੰ ਬਦਲਾ ਦੇਵੇਗਾ ਅਤੇ ਆਪਣੀ ਧਰਤੀ ਅਤੇ ਲੋਕਾਂ ਲਈ ਮਾਫ਼ੀ ਕਰੇਗਾ।