ਬਿਵਸਥਾ 32

ਮੈਂ ਆਪਣੇ ਤੀਰਾਂ ਨੂੰ ਲਹੂ ਨਾਲ ਮਸਤ ਕਰ ਦਿਆਂਗਾ, ਅਤੇ ਮੇਰੀ ਤਲਵਾਰ ਮਾਸ ਨੂੰ ਖਾਏਗੀ, ਉਹ ਲਹੂ ਵੱਢਿਆਂ ਹੋਇਆਂ ਅਤੇ ਬੰਦੀਆਂ ਦਾ, ਅਤੇ ਉਹ ਮਾਸ ਵੈਰੀਆਂ ਦੇ ਆਗੂਆਂ ਦੇ ਸਿਰਾਂ ਦਾ ਹੋਵੇਗਾ।”

Deuteronomy 32:42 (UKJV) I will make mine arrows drunk with blood, and my sword shall devour flesh; and that with the blood of the slain and of the captives, from the beginning of revenges upon the enemy.

40ਮੈਂ ਆਪਣਾ ਹੱਥ ਅਕਾਸ਼ ਵੱਲ ਚੁੱਕ ਕੇ ਸਹੁੰ ਖਾਂਦਾ ਹਾਂ, ਮੈਂ ਸਦੀਪਕਾਲ ਲਈ ਜਿਉਂਦਾ ਹਾਂ।

41ਜਦੋਂ ਮੈਂ ਆਪਣੀ ਚਮਕਦੀ ਤਲਵਾਰ ਨੂੰ ਤਿੱਖਾ ਕਰਾਂਗਾ, ਅਤੇ ਨਿਆਂ ਨੂੰ ਆਪਣੇ ਹੱਥ ਵਿੱਚ ਲਵਾ, ਮੈਂ ਆਪਣੇ ਵਿਰੋਧੀਆਂ ਤੋਂ ਬਦਲਾ ਲਵਾਂਗਾ ਅਤੇ ਮੇਰੇ ਨਾਲ ਵੈਰ ਰੱਖਣ ਵਾਲਿਆਂ ਤੋਂ ਬਦਲਾ ਲਵਾਂਗਾ।

42ਮੈਂ ਆਪਣੇ ਤੀਰਾਂ ਨੂੰ ਲਹੂ ਨਾਲ ਮਸਤ ਕਰ ਦਿਆਂਗਾ, ਅਤੇ ਮੇਰੀ ਤਲਵਾਰ ਮਾਸ ਨੂੰ ਖਾਏਗੀ, ਉਹ ਲਹੂ ਵੱਢਿਆਂ ਹੋਇਆਂ ਅਤੇ ਬੰਦੀਆਂ ਦਾ, ਅਤੇ ਉਹ ਮਾਸ ਵੈਰੀਆਂ ਦੇ ਆਗੂਆਂ ਦੇ ਸਿਰਾਂ ਦਾ ਹੋਵੇਗਾ।”

43ਹੇ ਕੌਮੋ, ਉਸਦੀ ਪਰਜਾ ਦੇ ਨਾਲ ਅਨੰਦ ਕਰੋ ਕਿਉਂ ਜੋ ਉਹ ਆਪਣੇ ਸੇਵਕਾਂ ਦੇ ਲਹੂ ਦਾ ਬਦਲਾ ਲਵੇਗਾ। ਉਹ ਆਪਣੇ ਦੁਸ਼ਮਣਾਂ ਨੂੰ ਬਦਲਾ ਦੇਵੇਗਾ ਅਤੇ ਆਪਣੀ ਧਰਤੀ ਅਤੇ ਲੋਕਾਂ ਲਈ ਮਾਫ਼ੀ ਕਰੇਗਾ।

44ਮੋਸ਼ੇਹ ਨੂਨ ਦੇ ਪੁੱਤਰ ਹੋਸ਼ੇਆ (ਯੇਹੋਸ਼ੁਆ) ਦੇ ਨਾਲ ਆਇਆ ਅਤੇ ਇਸ ਗੀਤ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਈਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.