42ਮੈਂ ਆਪਣੇ ਤੀਰਾਂ ਨੂੰ ਲਹੂ ਨਾਲ ਮਸਤ ਕਰ ਦਿਆਂਗਾ, ਅਤੇ ਮੇਰੀ ਤਲਵਾਰ ਮਾਸ ਨੂੰ ਖਾਏਗੀ, ਉਹ ਲਹੂ ਵੱਢਿਆਂ ਹੋਇਆਂ ਅਤੇ ਬੰਦੀਆਂ ਦਾ, ਅਤੇ ਉਹ ਮਾਸ ਵੈਰੀਆਂ ਦੇ ਆਗੂਆਂ ਦੇ ਸਿਰਾਂ ਦਾ ਹੋਵੇਗਾ।”
43ਹੇ ਕੌਮੋ, ਉਸਦੀ ਪਰਜਾ ਦੇ ਨਾਲ ਅਨੰਦ ਕਰੋ ਕਿਉਂ ਜੋ ਉਹ ਆਪਣੇ ਸੇਵਕਾਂ ਦੇ ਲਹੂ ਦਾ ਬਦਲਾ ਲਵੇਗਾ। ਉਹ ਆਪਣੇ ਦੁਸ਼ਮਣਾਂ ਨੂੰ ਬਦਲਾ ਦੇਵੇਗਾ ਅਤੇ ਆਪਣੀ ਧਰਤੀ ਅਤੇ ਲੋਕਾਂ ਲਈ ਮਾਫ਼ੀ ਕਰੇਗਾ।
44ਮੋਸ਼ੇਹ ਨੂਨ ਦੇ ਪੁੱਤਰ ਹੋਸ਼ੇਆ (ਯੇਹੋਸ਼ੁਆ) ਦੇ ਨਾਲ ਆਇਆ ਅਤੇ ਇਸ ਗੀਤ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਈਆਂ।
45ਜਦੋਂ ਮੋਸ਼ੇਹ ਨੇ ਸਾਰੇ ਇਸਰਾਏਲ ਨੂੰ ਇਹ ਸਾਰੀਆਂ ਗੱਲਾਂ ਸੁਣਾ ਕੇ ਸਮਾਪਤ ਕੀਤਾ।
46ਉਸ ਨੇ ਉਹਨਾਂ ਨੂੰ ਆਖਿਆ, “ਆਪਣੇ ਮਨ ਇਨ੍ਹਾਂ ਸਾਰੀਆਂ ਗੱਲਾਂ ਉੱਤੇ ਲਗਾਓ, ਜਿਨ੍ਹਾਂ ਬਾਰੇ ਅੱਜ ਮੈਂ ਤੁਹਾਨੂੰ ਦੱਸਿਆ ਹੈ, ਤਾਂ ਜੋ ਤੁਸੀਂ ਆਪਣੇ ਬੱਚਿਆਂ ਨੂੰ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਧਿਆਨ ਨਾਲ ਮੰਨਣ ਦਾ ਹੁਕਮ ਦਿਓ।