ਬਿਵਸਥਾ 32

ਉਹ ਤੁਹਾਡੇ ਲਈ ਸਿਰਫ ਵਿਅਰਥ ਸ਼ਬਦ ਨਹੀਂ ਹਨ, ਉਹ ਤੁਹਾਡੀ ਜ਼ਿੰਦਗੀ ਹਨ। ਉਹਨਾਂ ਦੁਆਰਾ ਤੁਸੀਂ ਉਸ ਦੇਸ਼ ਵਿੱਚ ਲੰਬੇ ਸਮੇਂ ਤੱਕ ਜੀਓਗੇ ਜਿਸ ਉੱਤੇ ਤੁਸੀਂ ਕਬਜ਼ਾ ਕਰਨ ਲਈ ਯਰਦਨ ਦੇ ਪਾਰ ਜਾ ਰਹੇ ਹੋ।”

Deuteronomy 32:47 (UKJV) For it is not a vain thing for you; because it is your life: and through this thing all of you shall prolong your days in the land, where all of you go over Jordan to possess it.

45ਜਦੋਂ ਮੋਸ਼ੇਹ ਨੇ ਸਾਰੇ ਇਸਰਾਏਲ ਨੂੰ ਇਹ ਸਾਰੀਆਂ ਗੱਲਾਂ ਸੁਣਾ ਕੇ ਸਮਾਪਤ ਕੀਤਾ।

46ਉਸ ਨੇ ਉਹਨਾਂ ਨੂੰ ਆਖਿਆ, “ਆਪਣੇ ਮਨ ਇਨ੍ਹਾਂ ਸਾਰੀਆਂ ਗੱਲਾਂ ਉੱਤੇ ਲਗਾਓ, ਜਿਨ੍ਹਾਂ ਬਾਰੇ ਅੱਜ ਮੈਂ ਤੁਹਾਨੂੰ ਦੱਸਿਆ ਹੈ, ਤਾਂ ਜੋ ਤੁਸੀਂ ਆਪਣੇ ਬੱਚਿਆਂ ਨੂੰ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਧਿਆਨ ਨਾਲ ਮੰਨਣ ਦਾ ਹੁਕਮ ਦਿਓ।

47ਉਹ ਤੁਹਾਡੇ ਲਈ ਸਿਰਫ ਵਿਅਰਥ ਸ਼ਬਦ ਨਹੀਂ ਹਨ, ਉਹ ਤੁਹਾਡੀ ਜ਼ਿੰਦਗੀ ਹਨ। ਉਹਨਾਂ ਦੁਆਰਾ ਤੁਸੀਂ ਉਸ ਦੇਸ਼ ਵਿੱਚ ਲੰਬੇ ਸਮੇਂ ਤੱਕ ਜੀਓਗੇ ਜਿਸ ਉੱਤੇ ਤੁਸੀਂ ਕਬਜ਼ਾ ਕਰਨ ਲਈ ਯਰਦਨ ਦੇ ਪਾਰ ਜਾ ਰਹੇ ਹੋ।”

48ਉਸੇ ਦਿਨ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

49“ਯਰੀਹੋ ਤੋਂ ਪਾਰ ਮੋਆਬ ਵਿੱਚ ਨਬੋ ਪਰਬਤ ਤੱਕ ਅਬਾਰੀਮ ਪਰਬਤ ਵਿੱਚ ਜਾਓ ਅਤੇ ਕਨਾਨ ਨੂੰ ਵੇਖੋ, ਜਿਹੜੀ ਧਰਤੀ ਮੈਂ ਇਸਰਾਏਲੀਆਂ ਨੂੰ ਉਹਨਾਂ ਦੀ ਆਪਣੀ ਮਲਕੀਅਤ ਵਜੋਂ ਦੇ ਰਿਹਾ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.