49“ਯਰੀਹੋ ਤੋਂ ਪਾਰ ਮੋਆਬ ਵਿੱਚ ਨਬੋ ਪਰਬਤ ਤੱਕ ਅਬਾਰੀਮ ਪਰਬਤ ਵਿੱਚ ਜਾਓ ਅਤੇ ਕਨਾਨ ਨੂੰ ਵੇਖੋ, ਜਿਹੜੀ ਧਰਤੀ ਮੈਂ ਇਸਰਾਏਲੀਆਂ ਨੂੰ ਉਹਨਾਂ ਦੀ ਆਪਣੀ ਮਲਕੀਅਤ ਵਜੋਂ ਦੇ ਰਿਹਾ ਹਾਂ।
50ਉਸੇ ਪਹਾੜ ਉੱਤੇ ਜਿਸ ਉੱਤੇ ਤੂੰ ਚੜ੍ਹਿਆ ਹੈ, ਤੂੰ ਮਰ ਜਾਵੇਗਾ ਅਤੇ ਆਪਣੇ ਲੋਕਾਂ ਵਿੱਚ ਜਾ ਮਿਲੇਗਾ, ਜਿਵੇਂ ਤੇਰਾ ਭਰਾ ਹਾਰੋਨ ਹੋਰ ਪਰਬਤ ਉੱਤੇ ਮਰ ਕੇ ਆਪਣੇ ਲੋਕਾਂ ਵਿੱਚ ਜਾ ਮਿਲਿਆ ਹੈ।
51ਇਸ ਦਾ ਕਾਰਨ ਇਹ ਹੈ ਕਿ ਜ਼ੀਨ ਦੇ ਮਾਰੂਥਲ ਵਿੱਚ, ਕਾਦੇਸ਼ ਕੋਲ ਮਰੀਬਾਹ ਨਾਮ ਦੇ ਸੋਤੇ ਉੱਤੇ ਤੁਸੀਂ ਮੇਰੀ ਉਲੰਘਣਾ ਕੀਤੀ ਅਰਥਾਤ ਤੁਸੀਂ ਇਸਰਾਏਲੀਆਂ ਦੇ ਵਿੱਚ ਮੈਨੂੰ ਪਵਿੱਤਰ ਨਾ ਠਹਿਰਾਇਆ
52ਇਸ ਲਈ ਤੁਸੀਂ ਜ਼ਮੀਨ ਨੂੰ ਦੂਰੋਂ ਹੀ ਵੇਖੋਂਗੇ। ਤੁਸੀਂ ਉਸ ਧਰਤੀ ਵਿੱਚ ਨਹੀਂ ਜਾਵੋਂਗੇ ਜੋ ਮੈਂ ਇਸਰਾਏਲ ਦੇ ਲੋਕਾਂ ਨੂੰ ਦੇ ਰਿਹਾ ਹਾਂ।”