ਬਿਵਸਥਾ 33

ਉਹ ਯਾਕੋਬ ਨੂੰ ਤੇਰੀਆਂ ਬਿਧੀਆਂ ਅਤੇ ਇਸਰਾਏਲ ਨੂੰ ਤੇਰੀ ਬਿਵਸਥਾ ਸਿਖਾਉਂਦਾ ਹੈ। ਉਹ ਤੁਹਾਡੇ ਅੱਗੇ ਧੂਪ ਅਤੇ ਤੁਹਾਡੀ ਜਗਵੇਦੀ ਉੱਤੇ ਹੋਮ ਦੀਆਂ ਭੇਟਾਂ ਚੜ੍ਹਾਉਂਦਾ ਹੈ।

Deuteronomy 33:10 (UKJV) They shall teach Jacob your judgments, and Israel your law: they shall put incense before you, and whole burnt sacrifice upon yours altar.

8ਲੇਵੀ ਬਾਰੇ ਉਸ ਨੇ ਕਿਹਾ, “ਤੇਰਾ ਤੁੰਮੀਮ ਅਤੇ ਊਰੀਮ ਤੇਰੇ ਉਸ ਵਫ਼ਾਦਾਰ ਸੇਵਕ ਕੋਲ ਹਨ, ਤੂੰ ਉਸ ਨੂੰ ਮੱਸਾਹ ਵਿੱਚ ਪਰਖਿਆ। ਤੁਸੀਂ ਮਰੀਬਾਹ ਦੇ ਪਾਣੀਆਂ ਵਿੱਚ ਉਸ ਨਾਲ ਝਗੜਾ ਕੀਤਾ ਸੀ।

9ਉਸ ਨੇ ਆਪਣੇ ਮਾਤਾ-ਪਿਤਾ ਬਾਰੇ ਕਿਹਾ, ‘ਮੈਨੂੰ ਉਨ੍ਹਾਂ ਦੀ ਕੋਈ ਪਰਵਾਹ ਨਹੀਂ।’ ਉਸਨੇ ਨਾ ਆਪਣੇ ਭਰਾਵਾਂ ਨੂੰ ਪਛਾਣਿਆ ਅਤੇ ਨਾ ਹੀ ਆਪਣੇ ਬੱਚਿਆਂ ਨੂੰ ਪਛਾਣਿਆ, ਪਰ ਉਹ ਤੁਹਾਡੇ ਬਚਨ ਨੂੰ ਮੰਨਦਾ ਰਿਹਾ ਅਤੇ ਆਪਣੇ ਨੇਮ ਦੀ ਰਾਖੀ ਕੀਤੀ।

10ਉਹ ਯਾਕੋਬ ਨੂੰ ਤੇਰੀਆਂ ਬਿਧੀਆਂ ਅਤੇ ਇਸਰਾਏਲ ਨੂੰ ਤੇਰੀ ਬਿਵਸਥਾ ਸਿਖਾਉਂਦਾ ਹੈ। ਉਹ ਤੁਹਾਡੇ ਅੱਗੇ ਧੂਪ ਅਤੇ ਤੁਹਾਡੀ ਜਗਵੇਦੀ ਉੱਤੇ ਹੋਮ ਦੀਆਂ ਭੇਟਾਂ ਚੜ੍ਹਾਉਂਦਾ ਹੈ।

11ਯਾਹਵੇਹ ਉਸ ਦੀ ਸੰਪਤੀ ਉੱਤੇ ਬਰਕਤ ਦੇ, ਅਤੇ ਉਸਦੇ ਹੱਥਾਂ ਦੇ ਕੰਮਾਂ ਨੂੰ ਕਬੂਲ ਕਰ। ਉਸ ਦੇ ਵਿਰੁੱਧ ਉੱਠਣ ਵਾਲਿਆਂ ਨੂੰ ਚੂਰ-ਚੂਰ ਕਰ ਦੇ, ਉਸ ਦੇ ਦੁਸ਼ਮਣਾਂ ਨੂੰ ਉਦੋਂ ਤੱਕ ਮਾਰ ਕਿ ਉਹ ਦੁਬਾਰਾ ਨਾ ਉੱਠਣ।”

12ਬਿਨਯਾਮੀਨ ਬਾਰੇ ਉਸਨੇ ਕਿਹਾ, “ਯਾਹਵੇਹ ਦਾ ਪਿਆਰ ਉਸ ਕੋਲ ਸ਼ਾਂਤੀ ਨਾਲ ਵੱਸੇਗਾ, ਕਿਉਂਕਿ ਉਹ ਸਾਰਾ ਦਿਨ ਉਸਦੀ ਸੁਰੱਖਿਆ ਕਰਦਾ ਹੈ, ਅਤੇ ਜਿਸ ਨੂੰ ਯਾਹਵੇਹ ਪਿਆਰ ਕਰਦਾ ਹੈ ਉਸਦੇ ਮੋਢਿਆਂ ਵਿੱਚਕਾਰ ਆਰਾਮ ਕਰਦਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.