ਬਿਵਸਥਾ 33

“ਯਸ਼ੁਰੂਨ ਦੇ ਪਰਮੇਸ਼ਵਰ ਵਰਗਾ ਕੋਈ ਨਹੀਂ ਹੈ, ਜੋ ਤੁਹਾਡੀ ਮਦਦ ਕਰਨ ਲਈ ਅਕਾਸ਼ ਦੇ ਉੱਤੇ ਹੈ ਅਤੇ ਆਪਣੀ ਮਹਿਮਾ ਵਿੱਚ ਬੱਦਲਾਂ ਉੱਤੇ ਸਵਾਰ ਹੈ।

Deuteronomy 33:26 (UKJV) There is none like unto the God of Jeshurun, who rides upon the heaven in your help, and in his excellency on the sky.

24ਆਸ਼ੇਰ ਬਾਰੇ ਉਸ ਨੇ ਕਿਹਾ, “ਪੁੱਤਰਾਂ ਵਿੱਚੋਂ ਸਭ ਤੋਂ ਵੱਧ ਮੁਬਾਰਕ ਆਸ਼ੇਰ ਹੈ। ਉਸ ਦੇ ਭਰਾਵਾਂ ਦੀ ਕਿਰਪਾ ਹੋਵੇ, ਅਤੇ ਉਹ ਆਪਣੇ ਪੈਰਾਂ ਨੂੰ ਤੇਲ ਵਿੱਚ ਡਬੋਏ।

25ਤੁਹਾਡੇ ਦਰਵਾਜ਼ਿਆਂ ਦੇ ਹੋੜੇ ਲੋਹੇ ਅਤੇ ਪਿੱਤਲ ਦੇ ਹੋਣਗੇ, ਅਤੇ ਤੁਹਾਡੀ ਤਾਕਤ ਤੁਹਾਡੇ ਦਿਨਾਂ ਦੇ ਬਰਾਬਰ ਹੋਵੇਗੀ।

26“ਯਸ਼ੁਰੂਨ ਦੇ ਪਰਮੇਸ਼ਵਰ ਵਰਗਾ ਕੋਈ ਨਹੀਂ ਹੈ, ਜੋ ਤੁਹਾਡੀ ਮਦਦ ਕਰਨ ਲਈ ਅਕਾਸ਼ ਦੇ ਉੱਤੇ ਹੈ ਅਤੇ ਆਪਣੀ ਮਹਿਮਾ ਵਿੱਚ ਬੱਦਲਾਂ ਉੱਤੇ ਸਵਾਰ ਹੈ।

27ਸਦੀਵੀ ਪਰਮੇਸ਼ਵਰ ਤੁਹਾਡੀ ਪਨਾਹ ਹੈ, ਅਤੇ ਹੇਠਾਂ ਸਦੀਪਕ ਬਾਹਾਂ ਹਨ। ਉਹ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਅੱਗੋਂ ਬਾਹਰ ਕੱਢ ਦੇਵੇਗਾ, ਉਸਨੇ ਆਖਿਆ, ‘ਉਹਨਾਂ ਦਾ ਨਾਸ ਕਰ ਦੇ!’

28ਇਸ ਲਈ ਇਸਰਾਏਲ ਸੁਰੱਖਿਆਂ ਵਿੱਚ ਵੱਸੇਗਾ। ਯਾਕੋਬ ਅਨਾਜ ਅਤੇ ਨਵੀਂ ਦਾਖਰਸ ਦੇ ਦੇਸ਼ ਵਿੱਚ ਸੁਰੱਖਿਅਤ ਰਹੇਗਾ, ਜਿੱਥੇ ਅਕਾਸ਼ ਤ੍ਰੇਲ ਪਾਉਂਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.