ਬਿਵਸਥਾ 4

ਉਸ ਨੇ ਤੁਹਾਨੂੰ ਆਪਣਾ ਨੇਮ ਅਰਥਾਤ ਦਸ ਹੁਕਮ ਸੁਣਾਏ ਜਿਨ੍ਹਾਂ ਦੀ ਪਾਲਣਾ ਕਰਨ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਅਤੇ ਫਿਰ ਉਹਨਾਂ ਨੂੰ ਪੱਥਰ ਦੀਆਂ ਦੋ ਫੱਟੀਆਂ ਉੱਤੇ ਲਿਖਿਆ।

Deuteronomy 4:13 (UKJV) And he declared unto you his covenant, which he commanded you to perform, even ten commandments; and he wrote them upon two tables of stone.

11ਤੁਸੀਂ ਨੇੜੇ ਆਏ ਅਤੇ ਪਹਾੜ ਦੇ ਪੈਰਾਂ ਵਿੱਚ ਖਲੋ ਗਏ ਅਤੇ ਉਹ ਪਰਬਤ ਅੱਗ ਨਾਲ ਬਲਦਾ ਸੀ ਅਤੇ ਉਸ ਦੇ ਚੁਫੇਰੇ ਹਨ੍ਹੇਰਾ, ਬੱਦਲ ਅਤੇ ਕਾਲੀਆਂ ਘਟਾਂ ਸਨ।

12ਤਦ ਯਾਹਵੇਹ ਅੱਗ ਵਿੱਚੋਂ ਤੁਹਾਡੇ ਨਾਲ ਬੋਲਿਆ, ਤੁਸੀਂ ਸ਼ਬਦਾਂ ਦੀ ਆਵਾਜ਼ ਸੁਣੀ ਪਰ ਕੋਈ ਰੂਪ ਨਹੀਂ ਦੇਖਿਆ, ਸਿਰਫ ਇੱਕ ਆਵਾਜ਼ ਸੁਣੀ ਸੀ।

13ਉਸ ਨੇ ਤੁਹਾਨੂੰ ਆਪਣਾ ਨੇਮ ਅਰਥਾਤ ਦਸ ਹੁਕਮ ਸੁਣਾਏ ਜਿਨ੍ਹਾਂ ਦੀ ਪਾਲਣਾ ਕਰਨ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਅਤੇ ਫਿਰ ਉਹਨਾਂ ਨੂੰ ਪੱਥਰ ਦੀਆਂ ਦੋ ਫੱਟੀਆਂ ਉੱਤੇ ਲਿਖਿਆ।

14ਅਤੇ ਯਾਹਵੇਹ ਨੇ ਉਸ ਸਮੇਂ ਮੈਨੂੰ ਹੁਕਮ ਦਿੱਤਾ ਸੀ ਕਿ ਮੈਂ ਤੁਹਾਨੂੰ ਬਿਧੀਆਂ ਅਤੇ ਕਾਨੂੰਨ ਸਿਖਾਵਾਂ ਤਾਂ ਜੋ ਤੁਸੀਂ ਉਹਨਾਂ ਨੂੰ ਉਸ ਦੇਸ਼ ਵਿੱਚ ਪੂਰਾ ਕਰੋ, ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਪਾਰ ਜਾਂਦੇ ਹੋ।

15ਜਿਸ ਦਿਨ ਯਾਹਵੇਹ ਨੇ ਅੱਗ ਵਿੱਚੋਂ ਹੋਰੇਬ ਵਿੱਚ ਤੁਹਾਡੇ ਨਾਲ ਗੱਲ ਕੀਤੀ, ਤੁਸੀਂ ਕਿਸੇ ਕਿਸਮ ਦਾ ਕੋਈ ਰੂਪ ਨਹੀਂ ਦੇਖਿਆ ਇਸ ਲਈ ਆਪਣੇ ਆਪ ਨੂੰ ਬਹੁਤ ਧਿਆਨ ਨਾਲ ਵੇਖੋ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.