ਬਿਵਸਥਾ 4

ਅਤੇ ਯਾਹਵੇਹ ਨੇ ਉਸ ਸਮੇਂ ਮੈਨੂੰ ਹੁਕਮ ਦਿੱਤਾ ਸੀ ਕਿ ਮੈਂ ਤੁਹਾਨੂੰ ਬਿਧੀਆਂ ਅਤੇ ਕਾਨੂੰਨ ਸਿਖਾਵਾਂ ਤਾਂ ਜੋ ਤੁਸੀਂ ਉਹਨਾਂ ਨੂੰ ਉਸ ਦੇਸ਼ ਵਿੱਚ ਪੂਰਾ ਕਰੋ, ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਪਾਰ ਜਾਂਦੇ ਹੋ।

Deuteronomy 4:14 (UKJV) And the LORD commanded me at that time to teach you statutes and judgments, that all of you might do them in the land where all of you go over to possess it.

12ਤਦ ਯਾਹਵੇਹ ਅੱਗ ਵਿੱਚੋਂ ਤੁਹਾਡੇ ਨਾਲ ਬੋਲਿਆ, ਤੁਸੀਂ ਸ਼ਬਦਾਂ ਦੀ ਆਵਾਜ਼ ਸੁਣੀ ਪਰ ਕੋਈ ਰੂਪ ਨਹੀਂ ਦੇਖਿਆ, ਸਿਰਫ ਇੱਕ ਆਵਾਜ਼ ਸੁਣੀ ਸੀ।

13ਉਸ ਨੇ ਤੁਹਾਨੂੰ ਆਪਣਾ ਨੇਮ ਅਰਥਾਤ ਦਸ ਹੁਕਮ ਸੁਣਾਏ ਜਿਨ੍ਹਾਂ ਦੀ ਪਾਲਣਾ ਕਰਨ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਅਤੇ ਫਿਰ ਉਹਨਾਂ ਨੂੰ ਪੱਥਰ ਦੀਆਂ ਦੋ ਫੱਟੀਆਂ ਉੱਤੇ ਲਿਖਿਆ।

14ਅਤੇ ਯਾਹਵੇਹ ਨੇ ਉਸ ਸਮੇਂ ਮੈਨੂੰ ਹੁਕਮ ਦਿੱਤਾ ਸੀ ਕਿ ਮੈਂ ਤੁਹਾਨੂੰ ਬਿਧੀਆਂ ਅਤੇ ਕਾਨੂੰਨ ਸਿਖਾਵਾਂ ਤਾਂ ਜੋ ਤੁਸੀਂ ਉਹਨਾਂ ਨੂੰ ਉਸ ਦੇਸ਼ ਵਿੱਚ ਪੂਰਾ ਕਰੋ, ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਪਾਰ ਜਾਂਦੇ ਹੋ।

15ਜਿਸ ਦਿਨ ਯਾਹਵੇਹ ਨੇ ਅੱਗ ਵਿੱਚੋਂ ਹੋਰੇਬ ਵਿੱਚ ਤੁਹਾਡੇ ਨਾਲ ਗੱਲ ਕੀਤੀ, ਤੁਸੀਂ ਕਿਸੇ ਕਿਸਮ ਦਾ ਕੋਈ ਰੂਪ ਨਹੀਂ ਦੇਖਿਆ ਇਸ ਲਈ ਆਪਣੇ ਆਪ ਨੂੰ ਬਹੁਤ ਧਿਆਨ ਨਾਲ ਵੇਖੋ,

16ਤਾਂ ਜੋ ਤੁਸੀਂ ਭ੍ਰਿਸ਼ਟ ਨਾ ਹੋ ਜਾਓ ਅਤੇ ਆਪਣੇ ਲਈ ਇੱਕ ਮੂਰਤੀ ਅਤੇ ਕਿਸੇ ਵੀ ਆਕਾਰ ਦੀ ਕੋਈ ਮੂਰਤ ਨਾ ਬਣਾਓ, ਭਾਵੇਂ ਆਦਮੀ ਜਾਂ ਔਰਤ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.