26ਮੈਂ ਅੱਜ ਦੇ ਦਿਨ ਅਕਾਸ਼ ਅਤੇ ਧਰਤੀ ਨੂੰ ਤੁਹਾਡੇ ਵਿਰੁੱਧ ਗਵਾਹੀ ਦਿੰਦਾ ਹਾਂ ਕਿ ਤੁਸੀਂ ਉਸ ਧਰਤੀ ਤੋਂ ਜਲਦੀ ਨਾਸ ਹੋ ਜਾਵੋਂਗੇ ਜਿਸ ਉੱਤੇ ਕਬਜ਼ਾ ਕਰਨ ਲਈ ਤੁਸੀਂ ਯਰਦਨ ਦੇ ਪਾਰ ਜਾ ਰਹੇ ਹੋ, ਤੁਸੀਂ ਉੱਥੇ ਜ਼ਿਆਦਾ ਦੇਰ ਨਹੀਂ ਰਹੋਗੇ ਪਰ ਜ਼ਰੂਰ ਤਬਾਹ ਹੋ ਜਾਵੋਂਗੇ।
27ਯਾਹਵੇਹ ਤੁਹਾਨੂੰ ਕੌਮਾਂ ਵਿੱਚ ਖਿੰਡਾ ਦੇਵੇਗਾ, ਅਤੇ ਤੁਹਾਡੇ ਵਿੱਚੋਂ ਥੋੜ੍ਹੇ ਹੀ ਲੋਕ ਉਹਨਾਂ ਕੌਮਾਂ ਵਿੱਚ ਬਚਣਗੇ ਜਿਨ੍ਹਾਂ ਵੱਲ ਯਾਹਵੇਹ ਤੁਹਾਨੂੰ ਲੈ ਜਾਵੇਗਾ।
28ਉੱਥੇ ਤੁਸੀਂ ਲੱਕੜ ਅਤੇ ਪੱਥਰ ਦੇ ਮਨੁੱਖਾਂ ਦੇ ਬਣੇ ਦੇਵਤਿਆਂ ਦੀ ਪੂਜਾ ਕਰੋਗੇ, ਜਿਹੜੇ ਨਾ ਵੇਖ ਸਕਦੇ ਹਨ, ਨਾ ਸੁਣ ਸਕਦੇ ਹਨ, ਨਾ ਖਾ ਸਕਦੇ ਹਨ ਅਤੇ ਨਾ ਸੁੰਘ ਸਕਦੇ ਹਨ।
29ਪਰ ਜੇ ਤੁਸੀਂ ਉੱਥੋਂ ਆਪਣੇ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਲੱਭੋਗੇ, ਤਾਂ ਤੁਸੀਂ ਉਸ ਨੂੰ ਪਾਓਗੇ ਜਦ ਤੁਸੀਂ ਉਸ ਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਪੂਰੀ ਜਾਨ ਨਾਲ ਉਸ ਦੀ ਖੋਜ ਕਰੋਗੇ।
30ਜਦੋਂ ਤੁਸੀਂ ਬਿਪਤਾ ਵਿੱਚ ਹੋਵੋਗੇ ਅਤੇ ਇਹ ਸਭ ਕੁਝ ਤੁਹਾਡੇ ਨਾਲ ਵਾਪਰਿਆ ਹੈ, ਤਾਂ ਬਾਅਦ ਦੇ ਦਿਨਾਂ ਵਿੱਚ ਤੁਸੀਂ ਆਪਣੇ ਯਾਹਵੇਹ ਪਰਮੇਸ਼ਵਰ ਵੱਲ ਮੁੜੋਗੇ ਅਤੇ ਉਸ ਦਾ ਕਹਿਣਾ ਮੰਨੋਗੇ।