37ਕਿਉਂਕਿ ਉਸ ਨੇ ਤੁਹਾਡੇ ਪੁਰਖਿਆਂ ਨੂੰ ਪਿਆਰ ਕੀਤਾ ਅਤੇ ਉਹਨਾਂ ਤੋਂ ਬਾਅਦ ਉਹਨਾਂ ਦੇ ਉੱਤਰਾਧਿਕਾਰੀਆਂ ਨੂੰ ਚੁਣਿਆ, ਉਹ ਤੁਹਾਨੂੰ ਆਪਣੀ ਹਜ਼ੂਰੀ ਅਤੇ ਆਪਣੀ ਵੱਡੀ ਸ਼ਕਤੀ ਨਾਲ ਮਿਸਰ ਵਿੱਚੋਂ ਕੱਢ ਲਿਆਇਆ,
38ਤਾਂ ਜੋ ਤੁਹਾਡੇ ਤੋਂ ਵੱਡੀਆਂ ਅਤੇ ਬਲਵੰਤ ਕੌਮਾਂ ਨੂੰ ਤੁਹਾਡੇ ਅੱਗੇ ਕੱਢ ਕੇ ਤੁਹਾਨੂੰ ਉਹਨਾਂ ਦੇ ਦੇਸ਼ ਵਿੱਚ ਲਿਆਵੇ ਅਤੇ ਇਹ ਤੁਹਾਡੀ ਵਿਰਾਸਤ ਲਈ ਤੁਹਾਨੂੰ ਦੇ ਦੇਵੇ, ਜਿਵੇਂ ਕਿ ਇਹ ਅੱਜ ਹੈ।
39ਅੱਜ ਦੇ ਦਿਨ ਮੰਨੋ ਅਤੇ ਧਿਆਨ ਵਿੱਚ ਰੱਖੋ ਕਿ ਉੱਪਰ ਸਵਰਗ ਵਿੱਚ ਅਤੇ ਹੇਠਾਂ ਧਰਤੀ ਉੱਤੇ ਯਾਹਵੇਹ ਹੀ ਪਰਮੇਸ਼ਵਰ ਹੈ, ਹੋਰ ਕੋਈ ਨਹੀਂ ਹੈ।
40ਉਸ ਦੀਆਂ ਬਿਧੀਆਂ ਅਤੇ ਹੁਕਮਾਂ ਦੀ ਪਾਲਨਾ ਕਰੋ ਜੋ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਜੋ ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਭਲਾ ਹੋਵੇ ਅਤੇ ਤੁਸੀਂ ਉਸ ਦੇਸ਼ ਵਿੱਚ ਲੰਮੀ ਉਮਰ ਭੋਗੋ ਜਿਹੜਾ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਹਰ ਵੇਲੇ ਅਤੇ ਹਰ ਸਮੇਂ ਦਿੰਦਾ ਹੈ।
41ਤਦ ਮੋਸ਼ੇਹ ਨੇ ਯਰਦਨ ਦੇ ਪੂਰਬ ਵਿੱਚ ਤਿੰਨ ਸ਼ਹਿਰ ਵੱਖਰੇ ਰੱਖੇ,