ਬਿਵਸਥਾ 4

ਵੇਖੋ, ਜਿਵੇਂ ਯਾਹਵੇਹ ਮੇਰੇ ਪਰਮੇਸ਼ਵਰ ਨੇ ਮੈਨੂੰ ਹੁਕਮ ਦਿੱਤਾ ਸੀ, ਮੈਂ ਤੁਹਾਨੂੰ ਫ਼ਰਮਾਨ ਅਤੇ ਬਿਧੀਆਂ ਸਿਖਾਈਆਂ ਹਨ, ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਜਿਸ ਉੱਤੇ ਕਬਜ਼ਾ ਕਰਨ ਲਈ ਜਾ ਰਹੇ ਹੋ ਇਸ ਵਿੱਚ ਤੁਸੀਂ ਉਹਨਾਂ ਦੀ ਪਾਲਣਾ ਕਰੋ।

Deuteronomy 4:5 (UKJV) Behold, I have taught you statutes and judgments, even as the LORD my God commanded me, that all of you should do so in the land where all of you go to possess it.

3ਤੁਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਕਿ ਯਾਹਵੇਹ ਨੇ ਬਆਲ ਪਓਰ ਵਿੱਚ ਕੀ ਕੀਤਾ ਕਿਉਂਕਿ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਉਹਨਾਂ ਮਨੁੱਖਾਂ ਨੂੰ ਨਾਸ ਕਰ ਦਿੱਤਾ ਜਿਹੜੇ ਬਆਲ ਪਓਰ ਦੇ ਪਿੱਛੇ ਹੋ ਗਏ ਸਨ।

4ਪਰ ਤੁਸੀਂ ਜਿਹੜੇ ਯਾਹਵੇਹ ਆਪਣੇ ਪਰਮੇਸ਼ਵਰ ਦੇ ਪਿੱਛੇ ਚਲਦੇ ਰਹੇ, ਅੱਜ ਤੱਕ ਜਿਉਂਦੇ ਹੋ।

5ਵੇਖੋ, ਜਿਵੇਂ ਯਾਹਵੇਹ ਮੇਰੇ ਪਰਮੇਸ਼ਵਰ ਨੇ ਮੈਨੂੰ ਹੁਕਮ ਦਿੱਤਾ ਸੀ, ਮੈਂ ਤੁਹਾਨੂੰ ਫ਼ਰਮਾਨ ਅਤੇ ਬਿਧੀਆਂ ਸਿਖਾਈਆਂ ਹਨ, ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਜਿਸ ਉੱਤੇ ਕਬਜ਼ਾ ਕਰਨ ਲਈ ਜਾ ਰਹੇ ਹੋ ਇਸ ਵਿੱਚ ਤੁਸੀਂ ਉਹਨਾਂ ਦੀ ਪਾਲਣਾ ਕਰੋ।

6ਤੁਸੀਂ ਉਹਨਾਂ ਨੂੰ ਮੰਨੋ ਅਤੇ ਪੂਰਾ ਕਰੋ ਕਿਉਂ ਜੋ ਉਹਨਾਂ ਲੋਕਾਂ ਦੀ ਨਜ਼ਰ ਵਿੱਚ ਤੁਹਾਡੀ ਬੁੱਧੀ ਅਤੇ ਸਮਝ ਇਸੇ ਗੱਲ ਤੋਂ ਪਰਗਟ ਹੋਵੇਗੀ ਅਰਥਾਤ ਜਿਹੜੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਸੁਣ ਕੇ ਆਖਣਗੇ, “ਇਹ ਵੱਡੀ ਕੌਮ ਬੁੱਧਵਾਨ ਅਤੇ ਸਮਝਦਾਰ ਲੋਕਾਂ ਦੀ ਹੈ।”

7ਹੋਰ ਕਿਹੜੀ ਕੌਮ ਇੰਨੀ ਮਹਾਨ ਕੌਮ ਹੈ ਕਿ ਉਹਨਾਂ ਦਾ ਪਰਮੇਸ਼ਵਰ ਉਹਨਾਂ ਦੇ ਇੰਨਾ ਨਜ਼ਦੀਕ ਹੈ, ਜਿਵੇਂ ਕਿ ਜਦੋਂ ਅਸੀਂ ਉਸ ਅੱਗੇ ਪ੍ਰਾਰਥਨਾ ਕਰਦੇ ਹਾਂ ਤਾਂ ਸਾਡਾ ਪਰਮੇਸ਼ਵਰ ਸਾਡੇ ਨੇੜੇ ਹੁੰਦਾ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.