ਬਿਵਸਥਾ 4

ਤੁਸੀਂ ਉਹਨਾਂ ਨੂੰ ਮੰਨੋ ਅਤੇ ਪੂਰਾ ਕਰੋ ਕਿਉਂ ਜੋ ਉਹਨਾਂ ਲੋਕਾਂ ਦੀ ਨਜ਼ਰ ਵਿੱਚ ਤੁਹਾਡੀ ਬੁੱਧੀ ਅਤੇ ਸਮਝ ਇਸੇ ਗੱਲ ਤੋਂ ਪਰਗਟ ਹੋਵੇਗੀ ਅਰਥਾਤ ਜਿਹੜੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਸੁਣ ਕੇ ਆਖਣਗੇ, “ਇਹ ਵੱਡੀ ਕੌਮ ਬੁੱਧਵਾਨ ਅਤੇ ਸਮਝਦਾਰ ਲੋਕਾਂ ਦੀ ਹੈ।”

Deuteronomy 4:6 (UKJV) Keep therefore and do them; for this is your wisdom and your understanding in the sight of the nations, which shall hear all these statutes, and say, Surely this great nation is a wise and understanding people.

4ਪਰ ਤੁਸੀਂ ਜਿਹੜੇ ਯਾਹਵੇਹ ਆਪਣੇ ਪਰਮੇਸ਼ਵਰ ਦੇ ਪਿੱਛੇ ਚਲਦੇ ਰਹੇ, ਅੱਜ ਤੱਕ ਜਿਉਂਦੇ ਹੋ।

5ਵੇਖੋ, ਜਿਵੇਂ ਯਾਹਵੇਹ ਮੇਰੇ ਪਰਮੇਸ਼ਵਰ ਨੇ ਮੈਨੂੰ ਹੁਕਮ ਦਿੱਤਾ ਸੀ, ਮੈਂ ਤੁਹਾਨੂੰ ਫ਼ਰਮਾਨ ਅਤੇ ਬਿਧੀਆਂ ਸਿਖਾਈਆਂ ਹਨ, ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਜਿਸ ਉੱਤੇ ਕਬਜ਼ਾ ਕਰਨ ਲਈ ਜਾ ਰਹੇ ਹੋ ਇਸ ਵਿੱਚ ਤੁਸੀਂ ਉਹਨਾਂ ਦੀ ਪਾਲਣਾ ਕਰੋ।

6ਤੁਸੀਂ ਉਹਨਾਂ ਨੂੰ ਮੰਨੋ ਅਤੇ ਪੂਰਾ ਕਰੋ ਕਿਉਂ ਜੋ ਉਹਨਾਂ ਲੋਕਾਂ ਦੀ ਨਜ਼ਰ ਵਿੱਚ ਤੁਹਾਡੀ ਬੁੱਧੀ ਅਤੇ ਸਮਝ ਇਸੇ ਗੱਲ ਤੋਂ ਪਰਗਟ ਹੋਵੇਗੀ ਅਰਥਾਤ ਜਿਹੜੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਸੁਣ ਕੇ ਆਖਣਗੇ, “ਇਹ ਵੱਡੀ ਕੌਮ ਬੁੱਧਵਾਨ ਅਤੇ ਸਮਝਦਾਰ ਲੋਕਾਂ ਦੀ ਹੈ।”

7ਹੋਰ ਕਿਹੜੀ ਕੌਮ ਇੰਨੀ ਮਹਾਨ ਕੌਮ ਹੈ ਕਿ ਉਹਨਾਂ ਦਾ ਪਰਮੇਸ਼ਵਰ ਉਹਨਾਂ ਦੇ ਇੰਨਾ ਨਜ਼ਦੀਕ ਹੈ, ਜਿਵੇਂ ਕਿ ਜਦੋਂ ਅਸੀਂ ਉਸ ਅੱਗੇ ਪ੍ਰਾਰਥਨਾ ਕਰਦੇ ਹਾਂ ਤਾਂ ਸਾਡਾ ਪਰਮੇਸ਼ਵਰ ਸਾਡੇ ਨੇੜੇ ਹੁੰਦਾ ਹੈ?

8ਅਤੇ ਹੋਰ ਕਿਹੜੀ ਕੌਮ ਏਨੀ ਮਹਾਨ ਹੈ ਜਿਸ ਕੋਲ ਇਹੋ ਜਿਹੇ ਧਰਮੀ ਫ਼ਰਮਾਨ ਅਤੇ ਬਿਵਸਥਾ ਹੋਣ ਜਿਵੇਂ ਮੈਂ ਅੱਜ ਤੁਹਾਡੇ ਸਾਹਮਣੇ ਰੱਖ ਰਿਹਾ ਹਾਂ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.