ਬਿਵਸਥਾ 5

ਪਰ ਉਹਨਾਂ ਹਜ਼ਾਰਾਂ ਪੀੜ੍ਹੀਆਂ ਨੂੰ ਪਿਆਰ ਕਰਦਾ ਹਾਂ, ਜਿਹੜੇ ਮੈਨੂੰ ਪਿਆਰ ਕਰਦੇ ਹਨ ਅਤੇ ਮੇਰੇ ਹੁਕਮਾਂ ਦੀ ਪਾਲਨਾ ਕਰਦੇ ਹਨ।

Deuteronomy 5:10 (UKJV) And showing mercy unto thousands of them that love me and keep my commandments.

8ਤੁਸੀਂ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਉਣਾ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਜਿਹੜੀ ਧਰਤੀ ਦੇ ਹੇਠਲੇ ਪਾਣੀ ਵਿੱਚ ਹੈ।

9ਤੁਸੀਂ ਉਹਨਾਂ ਦੇ ਅੱਗੇ ਮੱਥਾ ਨਾ ਟੇਕਣਾ ਅਤੇ ਨਾ ਹੀ ਉਹਨਾਂ ਦੀ ਪੂਜਾ ਕਰਨਾ ਕਿਉਂਕਿ ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ, ਇੱਕ ਅਣਖ ਵਾਲਾ ਪਰਮੇਸ਼ਵਰ ਹਾਂ, ਜਿਹੜਾ ਪੁਰਖਿਆਂ ਦੀ ਬੁਰਿਆਈ ਦੀ ਸਜ਼ਾ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ,

10ਪਰ ਉਹਨਾਂ ਹਜ਼ਾਰਾਂ ਪੀੜ੍ਹੀਆਂ ਨੂੰ ਪਿਆਰ ਕਰਦਾ ਹਾਂ, ਜਿਹੜੇ ਮੈਨੂੰ ਪਿਆਰ ਕਰਦੇ ਹਨ ਅਤੇ ਮੇਰੇ ਹੁਕਮਾਂ ਦੀ ਪਾਲਨਾ ਕਰਦੇ ਹਨ।

11ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦਾ ਨਾਮ ਵਿਅਰਥ ਨਾ ਲੈਣਾ ਕਿਉਂਕਿ ਜੋ ਕੋਈ ਉਸਦਾ ਨਾਮ ਵਿਅਰਥ ਲੈਂਦਾ ਹੈ, ਯਾਹਵੇਹ ਉਸਨੂੰ ਨਿਰਦੋਸ਼ ਨਾ ਠਹਿਰਾਵੇਗਾ।

12ਸਬਤ ਦੇ ਦਿਨ ਨੂੰ ਪਵਿੱਤਰ ਸਮਝ ਕੇ ਯਾਦ ਰੱਖ, ਜਿਵੇਂ ਕਿ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਹੁਕਮ ਦਿੱਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.