10ਪਰ ਉਹਨਾਂ ਹਜ਼ਾਰਾਂ ਪੀੜ੍ਹੀਆਂ ਨੂੰ ਪਿਆਰ ਕਰਦਾ ਹਾਂ, ਜਿਹੜੇ ਮੈਨੂੰ ਪਿਆਰ ਕਰਦੇ ਹਨ ਅਤੇ ਮੇਰੇ ਹੁਕਮਾਂ ਦੀ ਪਾਲਨਾ ਕਰਦੇ ਹਨ।
11ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦਾ ਨਾਮ ਵਿਅਰਥ ਨਾ ਲੈਣਾ ਕਿਉਂਕਿ ਜੋ ਕੋਈ ਉਸਦਾ ਨਾਮ ਵਿਅਰਥ ਲੈਂਦਾ ਹੈ, ਯਾਹਵੇਹ ਉਸਨੂੰ ਨਿਰਦੋਸ਼ ਨਾ ਠਹਿਰਾਵੇਗਾ।
12ਸਬਤ ਦੇ ਦਿਨ ਨੂੰ ਪਵਿੱਤਰ ਸਮਝ ਕੇ ਯਾਦ ਰੱਖ, ਜਿਵੇਂ ਕਿ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਹੁਕਮ ਦਿੱਤਾ ਹੈ।
13ਛੇ ਦਿਨ ਤੁਸੀਂ ਮਿਹਨਤ ਕਰੋ ਅਤੇ ਆਪਣਾ ਸਾਰਾ ਕੰਮ ਕਰੋ,
14ਪਰ ਸੱਤਵਾਂ ਦਿਨ ਯਾਹਵੇਹ ਤੁਹਾਡੇ ਪਰਮੇਸ਼ਵਰ ਲਈ ਸਬਤ ਦਾ ਦਿਨ ਹੈ। ਉਸ ਦਿਨ ਤੁਸੀਂ ਕੋਈ ਕੰਮ ਨਾ ਕਰੋ, ਨਾ ਤੁਸੀਂ, ਨਾ ਤੁਹਾਡੇ ਪੁੱਤਰ, ਨਾ ਤੁਹਾਡੀ ਧੀ, ਨਾ ਤੁਹਾਡੇ ਦਾਸ ਨਾ ਦਾਸੀ, ਨਾ ਤੁਹਾਡੇ ਬਲਦ, ਨਾ ਤੁਹਾਡਾ ਗਧਾ, ਨਾ ਕੋਈ ਪਸ਼ੂ, ਨਾ ਕੋਈ ਪਰਦੇਸੀ ਜੋ ਤੁਹਾਡੇ ਨਗਰਾਂ ਵਿੱਚ ਵੱਸਦਾ ਹੈ, ਜਿਸ ਨਾਲ ਤੇਰਾ ਦਾਸ ਅਤੇ ਤੇਰੀ ਦਾਸੀ ਵੀ ਤੇਰੇ ਵਾਂਗੂੰ ਅਰਾਮ ਕਰਨ।