ਬਿਵਸਥਾ 5

ਛੇ ਦਿਨ ਤੁਸੀਂ ਮਿਹਨਤ ਕਰੋ ਅਤੇ ਆਪਣਾ ਸਾਰਾ ਕੰਮ ਕਰੋ,

Deuteronomy 5:13 (UKJV) Six days you shall labour, and do all your work:

11ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦਾ ਨਾਮ ਵਿਅਰਥ ਨਾ ਲੈਣਾ ਕਿਉਂਕਿ ਜੋ ਕੋਈ ਉਸਦਾ ਨਾਮ ਵਿਅਰਥ ਲੈਂਦਾ ਹੈ, ਯਾਹਵੇਹ ਉਸਨੂੰ ਨਿਰਦੋਸ਼ ਨਾ ਠਹਿਰਾਵੇਗਾ।

12ਸਬਤ ਦੇ ਦਿਨ ਨੂੰ ਪਵਿੱਤਰ ਸਮਝ ਕੇ ਯਾਦ ਰੱਖ, ਜਿਵੇਂ ਕਿ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਹੁਕਮ ਦਿੱਤਾ ਹੈ।

13ਛੇ ਦਿਨ ਤੁਸੀਂ ਮਿਹਨਤ ਕਰੋ ਅਤੇ ਆਪਣਾ ਸਾਰਾ ਕੰਮ ਕਰੋ,

14ਪਰ ਸੱਤਵਾਂ ਦਿਨ ਯਾਹਵੇਹ ਤੁਹਾਡੇ ਪਰਮੇਸ਼ਵਰ ਲਈ ਸਬਤ ਦਾ ਦਿਨ ਹੈ। ਉਸ ਦਿਨ ਤੁਸੀਂ ਕੋਈ ਕੰਮ ਨਾ ਕਰੋ, ਨਾ ਤੁਸੀਂ, ਨਾ ਤੁਹਾਡੇ ਪੁੱਤਰ, ਨਾ ਤੁਹਾਡੀ ਧੀ, ਨਾ ਤੁਹਾਡੇ ਦਾਸ ਨਾ ਦਾਸੀ, ਨਾ ਤੁਹਾਡੇ ਬਲਦ, ਨਾ ਤੁਹਾਡਾ ਗਧਾ, ਨਾ ਕੋਈ ਪਸ਼ੂ, ਨਾ ਕੋਈ ਪਰਦੇਸੀ ਜੋ ਤੁਹਾਡੇ ਨਗਰਾਂ ਵਿੱਚ ਵੱਸਦਾ ਹੈ, ਜਿਸ ਨਾਲ ਤੇਰਾ ਦਾਸ ਅਤੇ ਤੇਰੀ ਦਾਸੀ ਵੀ ਤੇਰੇ ਵਾਂਗੂੰ ਅਰਾਮ ਕਰਨ।

15ਯਾਦ ਰੱਖੋ ਕਿ ਤੁਸੀਂ ਮਿਸਰ ਵਿੱਚ ਗ਼ੁਲਾਮ ਸੀ ਅਤੇ ਤੁਹਾਡੇ ਯਾਹਵੇਹ ਪਰਮੇਸ਼ਵਰ ਨੇ ਇੱਕ ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਤੁਹਾਨੂੰ ਉੱਥੋਂ ਬਾਹਰ ਲਿਆਂਦਾ ਸੀ, ਇਸ ਲਈ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਸਬਤ ਦਾ ਦਿਨ ਮਨਾਉਣ ਦਾ ਹੁਕਮ ਦਿੱਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.