ਬਿਵਸਥਾ 5

ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਸਤਿਕਾਰ ਕਰ, ਜਿਵੇਂ ਕਿ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਹੁਕਮ ਦਿੱਤਾ ਹੈ, ਤਾਂ ਜੋ ਤੁਸੀਂ ਧਰਤੀ ਉੱਤੇ ਲੰਮੀ ਉਮਰ ਜੀਓ ਅਤੇ ਯਾਹਵੇਹ ਦੇ ਦੇਸ਼ ਵਿੱਚ ਤੁਹਾਡਾ ਭਲਾ ਹੋਵੇ, ਜੋ ਤੁਹਾਡਾ ਪਰਮੇਸ਼ਵਰ ਤੁਹਾਨੂੰ ਦੇ ਰਿਹਾ ਹੈ।

Deuteronomy 5:16 (UKJV) Honour your father and your mother, as the LORD your God has commanded you; that your days may be prolonged, and that it may go well with you, in the land which the LORD your God gives you.

14ਪਰ ਸੱਤਵਾਂ ਦਿਨ ਯਾਹਵੇਹ ਤੁਹਾਡੇ ਪਰਮੇਸ਼ਵਰ ਲਈ ਸਬਤ ਦਾ ਦਿਨ ਹੈ। ਉਸ ਦਿਨ ਤੁਸੀਂ ਕੋਈ ਕੰਮ ਨਾ ਕਰੋ, ਨਾ ਤੁਸੀਂ, ਨਾ ਤੁਹਾਡੇ ਪੁੱਤਰ, ਨਾ ਤੁਹਾਡੀ ਧੀ, ਨਾ ਤੁਹਾਡੇ ਦਾਸ ਨਾ ਦਾਸੀ, ਨਾ ਤੁਹਾਡੇ ਬਲਦ, ਨਾ ਤੁਹਾਡਾ ਗਧਾ, ਨਾ ਕੋਈ ਪਸ਼ੂ, ਨਾ ਕੋਈ ਪਰਦੇਸੀ ਜੋ ਤੁਹਾਡੇ ਨਗਰਾਂ ਵਿੱਚ ਵੱਸਦਾ ਹੈ, ਜਿਸ ਨਾਲ ਤੇਰਾ ਦਾਸ ਅਤੇ ਤੇਰੀ ਦਾਸੀ ਵੀ ਤੇਰੇ ਵਾਂਗੂੰ ਅਰਾਮ ਕਰਨ।

15ਯਾਦ ਰੱਖੋ ਕਿ ਤੁਸੀਂ ਮਿਸਰ ਵਿੱਚ ਗ਼ੁਲਾਮ ਸੀ ਅਤੇ ਤੁਹਾਡੇ ਯਾਹਵੇਹ ਪਰਮੇਸ਼ਵਰ ਨੇ ਇੱਕ ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਤੁਹਾਨੂੰ ਉੱਥੋਂ ਬਾਹਰ ਲਿਆਂਦਾ ਸੀ, ਇਸ ਲਈ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਸਬਤ ਦਾ ਦਿਨ ਮਨਾਉਣ ਦਾ ਹੁਕਮ ਦਿੱਤਾ ਹੈ।

16ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਸਤਿਕਾਰ ਕਰ, ਜਿਵੇਂ ਕਿ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਹੁਕਮ ਦਿੱਤਾ ਹੈ, ਤਾਂ ਜੋ ਤੁਸੀਂ ਧਰਤੀ ਉੱਤੇ ਲੰਮੀ ਉਮਰ ਜੀਓ ਅਤੇ ਯਾਹਵੇਹ ਦੇ ਦੇਸ਼ ਵਿੱਚ ਤੁਹਾਡਾ ਭਲਾ ਹੋਵੇ, ਜੋ ਤੁਹਾਡਾ ਪਰਮੇਸ਼ਵਰ ਤੁਹਾਨੂੰ ਦੇ ਰਿਹਾ ਹੈ।

17ਤੂੰ ਕਤਲ ਨਾ ਕਰਨਾ।

18ਤੂੰ ਵਿਭਚਾਰ ਨਾ ਕਰਨਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.