ਬਿਵਸਥਾ 5

ਤੂੰ ਆਪਣੇ ਗੁਆਂਢੀ ਦੀ ਪਤਨੀ ਦਾ ਲਾਲਚ ਨਾ ਕਰ, ਤੂੰ ਆਪਣੇ ਗੁਆਂਢੀ ਦੇ ਘਰ ਜਾਂ ਜ਼ਮੀਨ, ਉਸ ਦੇ ਨੌਕਰ ਜਾਂ ਨੌਕਰਾਨੀ, ਉਸ ਦੇ ਬਲਦ ਜਾਂ ਗਧੇ ਜਾਂ ਤੂੰ ਗੁਆਂਢੀ ਦੀ ਕਿਸੇ ਵੀ ਚੀਜ਼ ਦਾ ਲਾਲਚ ਨਾ ਕਰਨਾ।”

Deuteronomy 5:21 (UKJV) Neither shall you desire your neighbour's wife, neither shall you covet your neighbour's house, his field, or his manservant, or his maidservant, his ox, or his ass, or any thing that is your neighbour's.

19ਤੂੰ ਚੋਰੀ ਨਾ ਕਰ।

20ਤੂੰ ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ।

21ਤੂੰ ਆਪਣੇ ਗੁਆਂਢੀ ਦੀ ਪਤਨੀ ਦਾ ਲਾਲਚ ਨਾ ਕਰ, ਤੂੰ ਆਪਣੇ ਗੁਆਂਢੀ ਦੇ ਘਰ ਜਾਂ ਜ਼ਮੀਨ, ਉਸ ਦੇ ਨੌਕਰ ਜਾਂ ਨੌਕਰਾਨੀ, ਉਸ ਦੇ ਬਲਦ ਜਾਂ ਗਧੇ ਜਾਂ ਤੂੰ ਗੁਆਂਢੀ ਦੀ ਕਿਸੇ ਵੀ ਚੀਜ਼ ਦਾ ਲਾਲਚ ਨਾ ਕਰਨਾ।”

22ਇਹ ਉਹ ਹੁਕਮ ਹਨ ਜੋ ਯਾਹਵੇਹ ਨੇ ਤੁਹਾਡੀ ਸਾਰੀ ਸਭਾ ਨੂੰ ਉੱਥੇ ਅੱਗ, ਬੱਦਲ ਅਤੇ ਕਾਲੀਆਂ ਘਟਾਂ ਦੇ ਵਿੱਚੋਂ ਪਹਾੜ ਉੱਤੇ ਉੱਚੀ ਆਵਾਜ਼ ਨਾਲ ਆਖੇ ਸਨ ਅਤੇ ਹੋਰ ਕੁਝ ਨਾ ਆਖਿਆ ਪਰ ਉਸ ਨੇ ਉਹਨਾਂ ਨੂੰ ਪੱਥਰ ਦੀਆਂ ਦੋ ਫੱਟੀਆਂ ਉੱਤੇ ਲਿਖ ਕੇ ਮੈਨੂੰ ਦੇ ਦਿੱਤਾ।

23ਜਦੋਂ ਤੁਸੀਂ ਹਨੇਰੇ ਵਿੱਚੋਂ ਆਵਾਜ਼ ਸੁਣੀ, ਜਦੋਂ ਪਹਾੜ ਅੱਗ ਨਾਲ ਬਲ ਰਿਹਾ ਸੀ, ਤਾਂ ਤੁਹਾਡੇ ਸਾਰੇ ਗੋਤਾਂ ਦੇ ਆਗੂ ਅਤੇ ਤੁਹਾਡੇ ਬਜ਼ੁਰਗ ਮੇਰੇ ਕੋਲ ਆਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.