ਬਿਵਸਥਾ 5

ਅਤੇ ਤੁਸੀਂ ਕਿਹਾ ਸੀ, “ਯਾਹਵੇਹ ਸਾਡੇ ਪਰਮੇਸ਼ਵਰ ਨੇ ਸਾਨੂੰ ਆਪਣੀ ਮਹਿਮਾ ਅਤੇ ਆਪਣੀ ਵਡਿਆਈ ਵਿਖਾਈ ਹੈ, ਅਤੇ ਅਸੀਂ ਅੱਗ ਵਿੱਚੋਂ ਉਸਦੀ ਆਵਾਜ਼ ਸੁਣੀ ਹੈ। ਅੱਜ ਅਸੀਂ ਦੇਖਿਆ ਹੈ ਕਿ ਜੇਕਰ ਕੋਈ ਵਿਅਕਤੀ ਪਰਮੇਸ਼ਵਰ ਨਾਲ ਗੱਲ ਕਰਦਾ ਹੈ ਤਾਂ ਵੀ ਉਹ ਜਿਉਂਦਾ ਰਹਿੰਦਾ ਹੈ।

Deuteronomy 5:24 (UKJV) And all of you said, Behold, the LORD our God has showed us his glory and his greatness, and we have heard his voice out of the midst of the fire: we have seen this day that God does talk with man, and he lives.

22ਇਹ ਉਹ ਹੁਕਮ ਹਨ ਜੋ ਯਾਹਵੇਹ ਨੇ ਤੁਹਾਡੀ ਸਾਰੀ ਸਭਾ ਨੂੰ ਉੱਥੇ ਅੱਗ, ਬੱਦਲ ਅਤੇ ਕਾਲੀਆਂ ਘਟਾਂ ਦੇ ਵਿੱਚੋਂ ਪਹਾੜ ਉੱਤੇ ਉੱਚੀ ਆਵਾਜ਼ ਨਾਲ ਆਖੇ ਸਨ ਅਤੇ ਹੋਰ ਕੁਝ ਨਾ ਆਖਿਆ ਪਰ ਉਸ ਨੇ ਉਹਨਾਂ ਨੂੰ ਪੱਥਰ ਦੀਆਂ ਦੋ ਫੱਟੀਆਂ ਉੱਤੇ ਲਿਖ ਕੇ ਮੈਨੂੰ ਦੇ ਦਿੱਤਾ।

23ਜਦੋਂ ਤੁਸੀਂ ਹਨੇਰੇ ਵਿੱਚੋਂ ਆਵਾਜ਼ ਸੁਣੀ, ਜਦੋਂ ਪਹਾੜ ਅੱਗ ਨਾਲ ਬਲ ਰਿਹਾ ਸੀ, ਤਾਂ ਤੁਹਾਡੇ ਸਾਰੇ ਗੋਤਾਂ ਦੇ ਆਗੂ ਅਤੇ ਤੁਹਾਡੇ ਬਜ਼ੁਰਗ ਮੇਰੇ ਕੋਲ ਆਏ।

24ਅਤੇ ਤੁਸੀਂ ਕਿਹਾ ਸੀ, “ਯਾਹਵੇਹ ਸਾਡੇ ਪਰਮੇਸ਼ਵਰ ਨੇ ਸਾਨੂੰ ਆਪਣੀ ਮਹਿਮਾ ਅਤੇ ਆਪਣੀ ਵਡਿਆਈ ਵਿਖਾਈ ਹੈ, ਅਤੇ ਅਸੀਂ ਅੱਗ ਵਿੱਚੋਂ ਉਸਦੀ ਆਵਾਜ਼ ਸੁਣੀ ਹੈ। ਅੱਜ ਅਸੀਂ ਦੇਖਿਆ ਹੈ ਕਿ ਜੇਕਰ ਕੋਈ ਵਿਅਕਤੀ ਪਰਮੇਸ਼ਵਰ ਨਾਲ ਗੱਲ ਕਰਦਾ ਹੈ ਤਾਂ ਵੀ ਉਹ ਜਿਉਂਦਾ ਰਹਿੰਦਾ ਹੈ।

25ਪਰ ਹੁਣ ਅਸੀਂ ਕਿਉਂ ਮਰੀਏ? ਇਹ ਮਹਾਨ ਅੱਗ ਸਾਨੂੰ ਭਸਮ ਕਰ ਦੇਵੇਗੀ, ਅਤੇ ਅਸੀਂ ਮਰ ਜਾਵਾਂਗੇ ਜੇਕਰ ਅਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੀ ਆਵਾਜ਼ ਨੂੰ ਸੁਣਦੇ ਹਾਂ।

26ਕਿਉਂ ਜੋ ਸਾਰੇ ਪ੍ਰਾਣੀਆਂ ਵਿੱਚੋਂ ਕਿਹੜਾ ਹੈ, ਜਿਸ ਨੇ ਜੀਉਂਦੇ ਪਰਮੇਸ਼ਵਰ ਦੀ ਆਵਾਜ਼ ਅੱਗ ਦੇ ਵਿੱਚੋਂ ਦੀ ਬੋਲਦੇ ਹੋਏ ਸੁਣੀ ਹੋਵੇ, ਜਿਵੇਂ ਅਸੀਂ ਸੁਣੀ ਹੈ ਅਤੇ ਜੀਉਂਦਾ ਰਿਹਾ ਹੋਵੇ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.