ਬਿਵਸਥਾ 5

ਕਿਉਂ ਜੋ ਸਾਰੇ ਪ੍ਰਾਣੀਆਂ ਵਿੱਚੋਂ ਕਿਹੜਾ ਹੈ, ਜਿਸ ਨੇ ਜੀਉਂਦੇ ਪਰਮੇਸ਼ਵਰ ਦੀ ਆਵਾਜ਼ ਅੱਗ ਦੇ ਵਿੱਚੋਂ ਦੀ ਬੋਲਦੇ ਹੋਏ ਸੁਣੀ ਹੋਵੇ, ਜਿਵੇਂ ਅਸੀਂ ਸੁਣੀ ਹੈ ਅਤੇ ਜੀਉਂਦਾ ਰਿਹਾ ਹੋਵੇ?

Deuteronomy 5:26 (UKJV) For who is there of all flesh, that has heard the voice of the living God speaking out of the midst of the fire, as we have, and lived?

24ਅਤੇ ਤੁਸੀਂ ਕਿਹਾ ਸੀ, “ਯਾਹਵੇਹ ਸਾਡੇ ਪਰਮੇਸ਼ਵਰ ਨੇ ਸਾਨੂੰ ਆਪਣੀ ਮਹਿਮਾ ਅਤੇ ਆਪਣੀ ਵਡਿਆਈ ਵਿਖਾਈ ਹੈ, ਅਤੇ ਅਸੀਂ ਅੱਗ ਵਿੱਚੋਂ ਉਸਦੀ ਆਵਾਜ਼ ਸੁਣੀ ਹੈ। ਅੱਜ ਅਸੀਂ ਦੇਖਿਆ ਹੈ ਕਿ ਜੇਕਰ ਕੋਈ ਵਿਅਕਤੀ ਪਰਮੇਸ਼ਵਰ ਨਾਲ ਗੱਲ ਕਰਦਾ ਹੈ ਤਾਂ ਵੀ ਉਹ ਜਿਉਂਦਾ ਰਹਿੰਦਾ ਹੈ।

25ਪਰ ਹੁਣ ਅਸੀਂ ਕਿਉਂ ਮਰੀਏ? ਇਹ ਮਹਾਨ ਅੱਗ ਸਾਨੂੰ ਭਸਮ ਕਰ ਦੇਵੇਗੀ, ਅਤੇ ਅਸੀਂ ਮਰ ਜਾਵਾਂਗੇ ਜੇਕਰ ਅਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੀ ਆਵਾਜ਼ ਨੂੰ ਸੁਣਦੇ ਹਾਂ।

26ਕਿਉਂ ਜੋ ਸਾਰੇ ਪ੍ਰਾਣੀਆਂ ਵਿੱਚੋਂ ਕਿਹੜਾ ਹੈ, ਜਿਸ ਨੇ ਜੀਉਂਦੇ ਪਰਮੇਸ਼ਵਰ ਦੀ ਆਵਾਜ਼ ਅੱਗ ਦੇ ਵਿੱਚੋਂ ਦੀ ਬੋਲਦੇ ਹੋਏ ਸੁਣੀ ਹੋਵੇ, ਜਿਵੇਂ ਅਸੀਂ ਸੁਣੀ ਹੈ ਅਤੇ ਜੀਉਂਦਾ ਰਿਹਾ ਹੋਵੇ?

27ਨੇੜੇ ਜਾ ਕੇ ਉਹ ਸਾਰੀਆਂ ਗੱਲਾਂ ਸੁਣ ਜਿਹੜੀਆਂ ਯਾਹਵੇਹ ਸਾਡਾ ਪਰਮੇਸ਼ਵਰ ਆਖਦਾ ਹੈ ਅਤੇ ਫਿਰ ਸਾਨੂੰ ਦੱਸ ਤਾਂ ਜੋ ਵੀ ਯਾਹਵੇਹ ਸਾਡਾ ਪਰਮੇਸ਼ਵਰ ਤੁਹਾਨੂੰ ਦੱਸਦਾ ਹੈ ਅਤੇ ਅਸੀਂ ਸੁਣਾਂਗੇ ਅਤੇ ਮੰਨਾਂਗੇ।”

28ਜਦੋਂ ਤੁਸੀਂ ਮੇਰੇ ਨਾਲ ਗੱਲ ਕੀਤੀ ਤਾਂ ਯਾਹਵੇਹ ਨੇ ਤੁਹਾਨੂੰ ਸੁਣਿਆ, ਅਤੇ ਯਾਹਵੇਹ ਨੇ ਮੈਨੂੰ ਕਿਹਾ, “ਮੈਂ ਸੁਣਿਆ ਹੈ ਕਿ ਇਨ੍ਹਾਂ ਲੋਕਾਂ ਨੇ ਤੁਹਾਨੂੰ ਕੀ ਕਿਹਾ ਸੀ। ਉਹਨਾਂ ਨੇ ਜੋ ਕਿਹਾ ਉਹ ਸਭ ਚੰਗਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.