25ਪਰ ਹੁਣ ਅਸੀਂ ਕਿਉਂ ਮਰੀਏ? ਇਹ ਮਹਾਨ ਅੱਗ ਸਾਨੂੰ ਭਸਮ ਕਰ ਦੇਵੇਗੀ, ਅਤੇ ਅਸੀਂ ਮਰ ਜਾਵਾਂਗੇ ਜੇਕਰ ਅਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੀ ਆਵਾਜ਼ ਨੂੰ ਸੁਣਦੇ ਹਾਂ।
26ਕਿਉਂ ਜੋ ਸਾਰੇ ਪ੍ਰਾਣੀਆਂ ਵਿੱਚੋਂ ਕਿਹੜਾ ਹੈ, ਜਿਸ ਨੇ ਜੀਉਂਦੇ ਪਰਮੇਸ਼ਵਰ ਦੀ ਆਵਾਜ਼ ਅੱਗ ਦੇ ਵਿੱਚੋਂ ਦੀ ਬੋਲਦੇ ਹੋਏ ਸੁਣੀ ਹੋਵੇ, ਜਿਵੇਂ ਅਸੀਂ ਸੁਣੀ ਹੈ ਅਤੇ ਜੀਉਂਦਾ ਰਿਹਾ ਹੋਵੇ?
27ਨੇੜੇ ਜਾ ਕੇ ਉਹ ਸਾਰੀਆਂ ਗੱਲਾਂ ਸੁਣ ਜਿਹੜੀਆਂ ਯਾਹਵੇਹ ਸਾਡਾ ਪਰਮੇਸ਼ਵਰ ਆਖਦਾ ਹੈ ਅਤੇ ਫਿਰ ਸਾਨੂੰ ਦੱਸ ਤਾਂ ਜੋ ਵੀ ਯਾਹਵੇਹ ਸਾਡਾ ਪਰਮੇਸ਼ਵਰ ਤੁਹਾਨੂੰ ਦੱਸਦਾ ਹੈ ਅਤੇ ਅਸੀਂ ਸੁਣਾਂਗੇ ਅਤੇ ਮੰਨਾਂਗੇ।”
28ਜਦੋਂ ਤੁਸੀਂ ਮੇਰੇ ਨਾਲ ਗੱਲ ਕੀਤੀ ਤਾਂ ਯਾਹਵੇਹ ਨੇ ਤੁਹਾਨੂੰ ਸੁਣਿਆ, ਅਤੇ ਯਾਹਵੇਹ ਨੇ ਮੈਨੂੰ ਕਿਹਾ, “ਮੈਂ ਸੁਣਿਆ ਹੈ ਕਿ ਇਨ੍ਹਾਂ ਲੋਕਾਂ ਨੇ ਤੁਹਾਨੂੰ ਕੀ ਕਿਹਾ ਸੀ। ਉਹਨਾਂ ਨੇ ਜੋ ਕਿਹਾ ਉਹ ਸਭ ਚੰਗਾ ਸੀ।
29ਭਈ ਉਹਨਾਂ ਦੇ ਮਨ ਮੇਰੇ ਤੋਂ ਡਰਨ ਅਤੇ ਮੇਰੇ ਸਾਰੇ ਹੁਕਮਾਂ ਨੂੰ ਸਦਾ ਮੰਨਣ, ਤਾਂ ਜੋ ਉਹਨਾਂ ਦਾ ਅਤੇ ਉਹਨਾਂ ਦੇ ਬੱਚਿਆਂ ਦਾ ਸਦਾ ਲਈ ਭਲਾ ਹੋਵੇ!