ਬਿਵਸਥਾ 5

ਜਦੋਂ ਤੁਸੀਂ ਮੇਰੇ ਨਾਲ ਗੱਲ ਕੀਤੀ ਤਾਂ ਯਾਹਵੇਹ ਨੇ ਤੁਹਾਨੂੰ ਸੁਣਿਆ, ਅਤੇ ਯਾਹਵੇਹ ਨੇ ਮੈਨੂੰ ਕਿਹਾ, “ਮੈਂ ਸੁਣਿਆ ਹੈ ਕਿ ਇਨ੍ਹਾਂ ਲੋਕਾਂ ਨੇ ਤੁਹਾਨੂੰ ਕੀ ਕਿਹਾ ਸੀ। ਉਹਨਾਂ ਨੇ ਜੋ ਕਿਹਾ ਉਹ ਸਭ ਚੰਗਾ ਸੀ।

Deuteronomy 5:28 (UKJV) And the LORD heard the voice of your words, when all of you spoke unto me; and the LORD said unto me, I have heard the voice of the words of this people, which they have spoken unto you: they have well said all that they have spoken.

26ਕਿਉਂ ਜੋ ਸਾਰੇ ਪ੍ਰਾਣੀਆਂ ਵਿੱਚੋਂ ਕਿਹੜਾ ਹੈ, ਜਿਸ ਨੇ ਜੀਉਂਦੇ ਪਰਮੇਸ਼ਵਰ ਦੀ ਆਵਾਜ਼ ਅੱਗ ਦੇ ਵਿੱਚੋਂ ਦੀ ਬੋਲਦੇ ਹੋਏ ਸੁਣੀ ਹੋਵੇ, ਜਿਵੇਂ ਅਸੀਂ ਸੁਣੀ ਹੈ ਅਤੇ ਜੀਉਂਦਾ ਰਿਹਾ ਹੋਵੇ?

27ਨੇੜੇ ਜਾ ਕੇ ਉਹ ਸਾਰੀਆਂ ਗੱਲਾਂ ਸੁਣ ਜਿਹੜੀਆਂ ਯਾਹਵੇਹ ਸਾਡਾ ਪਰਮੇਸ਼ਵਰ ਆਖਦਾ ਹੈ ਅਤੇ ਫਿਰ ਸਾਨੂੰ ਦੱਸ ਤਾਂ ਜੋ ਵੀ ਯਾਹਵੇਹ ਸਾਡਾ ਪਰਮੇਸ਼ਵਰ ਤੁਹਾਨੂੰ ਦੱਸਦਾ ਹੈ ਅਤੇ ਅਸੀਂ ਸੁਣਾਂਗੇ ਅਤੇ ਮੰਨਾਂਗੇ।”

28ਜਦੋਂ ਤੁਸੀਂ ਮੇਰੇ ਨਾਲ ਗੱਲ ਕੀਤੀ ਤਾਂ ਯਾਹਵੇਹ ਨੇ ਤੁਹਾਨੂੰ ਸੁਣਿਆ, ਅਤੇ ਯਾਹਵੇਹ ਨੇ ਮੈਨੂੰ ਕਿਹਾ, “ਮੈਂ ਸੁਣਿਆ ਹੈ ਕਿ ਇਨ੍ਹਾਂ ਲੋਕਾਂ ਨੇ ਤੁਹਾਨੂੰ ਕੀ ਕਿਹਾ ਸੀ। ਉਹਨਾਂ ਨੇ ਜੋ ਕਿਹਾ ਉਹ ਸਭ ਚੰਗਾ ਸੀ।

29ਭਈ ਉਹਨਾਂ ਦੇ ਮਨ ਮੇਰੇ ਤੋਂ ਡਰਨ ਅਤੇ ਮੇਰੇ ਸਾਰੇ ਹੁਕਮਾਂ ਨੂੰ ਸਦਾ ਮੰਨਣ, ਤਾਂ ਜੋ ਉਹਨਾਂ ਦਾ ਅਤੇ ਉਹਨਾਂ ਦੇ ਬੱਚਿਆਂ ਦਾ ਸਦਾ ਲਈ ਭਲਾ ਹੋਵੇ!

30“ਜਾਓ, ਉਹਨਾਂ ਨੂੰ ਆਪਣੇ ਤੰਬੂਆਂ ਵਿੱਚ ਵਾਪਸ ਜਾਣ ਲਈ ਆਖੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.