27ਨੇੜੇ ਜਾ ਕੇ ਉਹ ਸਾਰੀਆਂ ਗੱਲਾਂ ਸੁਣ ਜਿਹੜੀਆਂ ਯਾਹਵੇਹ ਸਾਡਾ ਪਰਮੇਸ਼ਵਰ ਆਖਦਾ ਹੈ ਅਤੇ ਫਿਰ ਸਾਨੂੰ ਦੱਸ ਤਾਂ ਜੋ ਵੀ ਯਾਹਵੇਹ ਸਾਡਾ ਪਰਮੇਸ਼ਵਰ ਤੁਹਾਨੂੰ ਦੱਸਦਾ ਹੈ ਅਤੇ ਅਸੀਂ ਸੁਣਾਂਗੇ ਅਤੇ ਮੰਨਾਂਗੇ।”
28ਜਦੋਂ ਤੁਸੀਂ ਮੇਰੇ ਨਾਲ ਗੱਲ ਕੀਤੀ ਤਾਂ ਯਾਹਵੇਹ ਨੇ ਤੁਹਾਨੂੰ ਸੁਣਿਆ, ਅਤੇ ਯਾਹਵੇਹ ਨੇ ਮੈਨੂੰ ਕਿਹਾ, “ਮੈਂ ਸੁਣਿਆ ਹੈ ਕਿ ਇਨ੍ਹਾਂ ਲੋਕਾਂ ਨੇ ਤੁਹਾਨੂੰ ਕੀ ਕਿਹਾ ਸੀ। ਉਹਨਾਂ ਨੇ ਜੋ ਕਿਹਾ ਉਹ ਸਭ ਚੰਗਾ ਸੀ।
29ਭਈ ਉਹਨਾਂ ਦੇ ਮਨ ਮੇਰੇ ਤੋਂ ਡਰਨ ਅਤੇ ਮੇਰੇ ਸਾਰੇ ਹੁਕਮਾਂ ਨੂੰ ਸਦਾ ਮੰਨਣ, ਤਾਂ ਜੋ ਉਹਨਾਂ ਦਾ ਅਤੇ ਉਹਨਾਂ ਦੇ ਬੱਚਿਆਂ ਦਾ ਸਦਾ ਲਈ ਭਲਾ ਹੋਵੇ!
30“ਜਾਓ, ਉਹਨਾਂ ਨੂੰ ਆਪਣੇ ਤੰਬੂਆਂ ਵਿੱਚ ਵਾਪਸ ਜਾਣ ਲਈ ਆਖੋ।
31ਪਰ ਤੁਸੀਂ ਇੱਥੇ ਮੇਰੇ ਨਾਲ ਰਹੋ ਤਾਂ ਜੋ ਮੈਂ ਤੁਹਾਨੂੰ ਉਹ ਸਾਰੇ ਹੁਕਮ, ਬਿਧੀਆਂ ਅਤੇ ਕਾਨੂੰਨ ਦੇ ਸਕਾਂ ਜੋ ਤੁਸੀਂ ਉਹਨਾਂ ਨੂੰ ਸਿਖਾਉਣੇ ਹਨ ਤਾਂ ਜੋ ਉਹ ਉਹਨਾਂ ਨੂੰ ਉਸ ਦੇਸ਼ ਵਿੱਚ ਪੂਰਾ ਕਰਨ ਜੋ ਮੈਂ ਉਹਨਾਂ ਨੂੰ ਅਧਿਕਾਰ ਕਰਨ ਲਈ ਦਿੰਦਾ ਹਾਂ।”