ਬਿਵਸਥਾ 5

ਪਰ ਤੁਸੀਂ ਇੱਥੇ ਮੇਰੇ ਨਾਲ ਰਹੋ ਤਾਂ ਜੋ ਮੈਂ ਤੁਹਾਨੂੰ ਉਹ ਸਾਰੇ ਹੁਕਮ, ਬਿਧੀਆਂ ਅਤੇ ਕਾਨੂੰਨ ਦੇ ਸਕਾਂ ਜੋ ਤੁਸੀਂ ਉਹਨਾਂ ਨੂੰ ਸਿਖਾਉਣੇ ਹਨ ਤਾਂ ਜੋ ਉਹ ਉਹਨਾਂ ਨੂੰ ਉਸ ਦੇਸ਼ ਵਿੱਚ ਪੂਰਾ ਕਰਨ ਜੋ ਮੈਂ ਉਹਨਾਂ ਨੂੰ ਅਧਿਕਾਰ ਕਰਨ ਲਈ ਦਿੰਦਾ ਹਾਂ।”

Deuteronomy 5:31 (UKJV) But as for you, stand you here by me, and I will speak unto you all the commandments, and the statutes, and the judgments, which you shall teach them, that they may do them in the land which I give them to possess it.

29ਭਈ ਉਹਨਾਂ ਦੇ ਮਨ ਮੇਰੇ ਤੋਂ ਡਰਨ ਅਤੇ ਮੇਰੇ ਸਾਰੇ ਹੁਕਮਾਂ ਨੂੰ ਸਦਾ ਮੰਨਣ, ਤਾਂ ਜੋ ਉਹਨਾਂ ਦਾ ਅਤੇ ਉਹਨਾਂ ਦੇ ਬੱਚਿਆਂ ਦਾ ਸਦਾ ਲਈ ਭਲਾ ਹੋਵੇ!

30“ਜਾਓ, ਉਹਨਾਂ ਨੂੰ ਆਪਣੇ ਤੰਬੂਆਂ ਵਿੱਚ ਵਾਪਸ ਜਾਣ ਲਈ ਆਖੋ।

31ਪਰ ਤੁਸੀਂ ਇੱਥੇ ਮੇਰੇ ਨਾਲ ਰਹੋ ਤਾਂ ਜੋ ਮੈਂ ਤੁਹਾਨੂੰ ਉਹ ਸਾਰੇ ਹੁਕਮ, ਬਿਧੀਆਂ ਅਤੇ ਕਾਨੂੰਨ ਦੇ ਸਕਾਂ ਜੋ ਤੁਸੀਂ ਉਹਨਾਂ ਨੂੰ ਸਿਖਾਉਣੇ ਹਨ ਤਾਂ ਜੋ ਉਹ ਉਹਨਾਂ ਨੂੰ ਉਸ ਦੇਸ਼ ਵਿੱਚ ਪੂਰਾ ਕਰਨ ਜੋ ਮੈਂ ਉਹਨਾਂ ਨੂੰ ਅਧਿਕਾਰ ਕਰਨ ਲਈ ਦਿੰਦਾ ਹਾਂ।”

32ਇਸ ਲਈ ਧਿਆਨ ਰੱਖੋ ਕਿ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਕੀ ਕਰਨ ਦਾ ਹੁਕਮ ਦਿੱਤਾ ਹੈ। ਤੁਸੀਂ ਨਾ ਤਾਂ ਸੱਜੇ ਨਾ ਖੱਬੇ ਪਾਸੇ ਵੱਲ ਮੁੜੋ।

33ਤੁਸੀਂ ਸਿਰਫ ਉਸ ਰਾਹ ਉੱਤੇ ਚੱਲੋ ਜਿਹੜਾ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਵਿਖਾਇਆ ਹੈ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਤੁਹਾਡਾ ਭਲਾ ਹੋਵੇ, ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਲੰਮੀ ਉਮਰ ਭੋਗੋ ਜਿਸ ਉੱਤੇ ਤੁਸੀਂ ਕਬਜ਼ਾ ਕਰੋਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.