4ਯਾਹਵੇਹ ਨੇ ਪਹਾੜ ਉੱਤੇ ਅੱਗ ਵਿੱਚੋਂ ਤੁਹਾਡੇ ਨਾਲ ਆਹਮੋ-ਸਾਹਮਣੇ ਗੱਲ ਕੀਤੀ।
5(ਉਸ ਸਮੇਂ ਮੈਂ ਯਾਹਵੇਹ ਦੇ ਅਤੇ ਤੁਹਾਡੇ ਵਿਚਕਾਰ ਖੜ੍ਹਾ ਸੀ ਤਾਂ ਜੋ ਤੁਹਾਨੂੰ ਯਾਹਵੇਹ ਦਾ ਬਚਨ ਸੁਣਾਉਂਦਾ ਕਿਉਂਕਿ ਤੁਸੀਂ ਅੱਗ ਤੋਂ ਡਰਦੇ ਸੀ ਅਤੇ ਪਹਾੜ ਉੱਤੇ ਨਹੀਂ ਚੜ੍ਹਦੇ ਸੀ।) ਅਤੇ ਉਸ ਨੇ ਕਿਹਾ:
6“ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ, ਜੋ ਤੁਹਾਨੂੰ ਮਿਸਰ ਦੇਸ਼ ਦੀ ਗੁਲਾਮੀ ਵਿੱਚੋਂ ਬਾਹਰ ਲਿਆਇਆ।
7“ਮੇਰੇ ਤੋਂ ਇਲਾਵਾ ਤੁਹਾਡੇ ਲਈ ਕੋਈ ਹੋਰ ਦੇਵਤੇ ਨਾ ਹੋਣ।
8ਤੁਸੀਂ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਉਣਾ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਜਿਹੜੀ ਧਰਤੀ ਦੇ ਹੇਠਲੇ ਪਾਣੀ ਵਿੱਚ ਹੈ।