8ਤੁਸੀਂ ਉਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗ ਹੋਣ।
9ਉਹਨਾਂ ਨੂੰ ਆਪਣੇ ਘਰਾਂ ਦੇ ਦਰਵਾਜ਼ੇ ਅਤੇ ਚੁਗਾਠਾਂ ਉੱਤੇ ਲਿਖੋ।
10ਜਦੋਂ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਉਸ ਦੇਸ਼ ਵਿੱਚ ਲਿਆਵੇਗਾ ਜਿਸ ਦੇ ਦੇਣ ਦੀ ਸਹੁੰ ਉਸ ਨੇ ਤੁਹਾਡੇ ਪਿਉ-ਦਾਦਿਆਂ, ਅਬਰਾਹਾਮ, ਇਸਹਾਕ ਅਤੇ ਯਾਕੋਬ ਨਾਲ ਖਾਧੀ ਸੀ ਅਤੇ ਨਾਲੇ ਉਹ ਤੁਹਾਨੂੰ ਵੱਡੇ ਅਤੇ ਚੰਗੇ ਸ਼ਹਿਰ ਜਿਹੜੇ ਤੁਸੀਂ ਨਹੀਂ ਬਣਾਏ ਦੇਵੇਗਾ,
11ਨਾਲੇ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰ ਜੋ ਤੁਸੀਂ ਨਹੀਂ ਭਰੇ, ਨਾਲੇ ਉਹ ਖੂਹ ਜਿਹੜੇ ਤੁਸੀਂ ਨਹੀਂ ਪੁੱਟੇ ਅਤੇ ਅੰਗੂਰੀ ਬਾਗ ਅਤੇ ਜ਼ੈਤੂਨ ਦੇ ਬਾਗ ਜਿਹੜੇ ਤੁਸੀਂ ਨਹੀਂ ਲਗਾਏ, ਫਿਰ ਜਦੋਂ ਤੁਸੀਂ ਖਾਓ ਅਤੇ ਰੱਜ ਜਾਓ,
12ਧਿਆਨ ਰੱਖੋ ਕਿ ਕਿਤੇ ਤੁਸੀਂ ਯਾਹਵੇਹ ਨੂੰ ਭੁੱਲ ਨਾ ਜਾਓ, ਜੋ ਤੁਹਾਨੂੰ ਮਿਸਰ ਵਿੱਚੋਂ ਗੁਲਾਮੀ ਦੇ ਦੇਸ਼ ਵਿੱਚੋਂ ਬਾਹਰ ਲਿਆਇਆ ਹੈ।