ਬਿਵਸਥਾ 6

ਨਾਲੇ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰ ਜੋ ਤੁਸੀਂ ਨਹੀਂ ਭਰੇ, ਨਾਲੇ ਉਹ ਖੂਹ ਜਿਹੜੇ ਤੁਸੀਂ ਨਹੀਂ ਪੁੱਟੇ ਅਤੇ ਅੰਗੂਰੀ ਬਾਗ ਅਤੇ ਜ਼ੈਤੂਨ ਦੇ ਬਾਗ ਜਿਹੜੇ ਤੁਸੀਂ ਨਹੀਂ ਲਗਾਏ, ਫਿਰ ਜਦੋਂ ਤੁਸੀਂ ਖਾਓ ਅਤੇ ਰੱਜ ਜਾਓ,

Deuteronomy 6:11 (UKJV) And houses full of all good things, which you filled not, and wells dug, which you dug not, vineyards and olive trees, which you planted not; when you shall have eaten and be full;

9ਉਹਨਾਂ ਨੂੰ ਆਪਣੇ ਘਰਾਂ ਦੇ ਦਰਵਾਜ਼ੇ ਅਤੇ ਚੁਗਾਠਾਂ ਉੱਤੇ ਲਿਖੋ।

10ਜਦੋਂ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਉਸ ਦੇਸ਼ ਵਿੱਚ ਲਿਆਵੇਗਾ ਜਿਸ ਦੇ ਦੇਣ ਦੀ ਸਹੁੰ ਉਸ ਨੇ ਤੁਹਾਡੇ ਪਿਉ-ਦਾਦਿਆਂ, ਅਬਰਾਹਾਮ, ਇਸਹਾਕ ਅਤੇ ਯਾਕੋਬ ਨਾਲ ਖਾਧੀ ਸੀ ਅਤੇ ਨਾਲੇ ਉਹ ਤੁਹਾਨੂੰ ਵੱਡੇ ਅਤੇ ਚੰਗੇ ਸ਼ਹਿਰ ਜਿਹੜੇ ਤੁਸੀਂ ਨਹੀਂ ਬਣਾਏ ਦੇਵੇਗਾ,

11ਨਾਲੇ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰ ਜੋ ਤੁਸੀਂ ਨਹੀਂ ਭਰੇ, ਨਾਲੇ ਉਹ ਖੂਹ ਜਿਹੜੇ ਤੁਸੀਂ ਨਹੀਂ ਪੁੱਟੇ ਅਤੇ ਅੰਗੂਰੀ ਬਾਗ ਅਤੇ ਜ਼ੈਤੂਨ ਦੇ ਬਾਗ ਜਿਹੜੇ ਤੁਸੀਂ ਨਹੀਂ ਲਗਾਏ, ਫਿਰ ਜਦੋਂ ਤੁਸੀਂ ਖਾਓ ਅਤੇ ਰੱਜ ਜਾਓ,

12ਧਿਆਨ ਰੱਖੋ ਕਿ ਕਿਤੇ ਤੁਸੀਂ ਯਾਹਵੇਹ ਨੂੰ ਭੁੱਲ ਨਾ ਜਾਓ, ਜੋ ਤੁਹਾਨੂੰ ਮਿਸਰ ਵਿੱਚੋਂ ਗੁਲਾਮੀ ਦੇ ਦੇਸ਼ ਵਿੱਚੋਂ ਬਾਹਰ ਲਿਆਇਆ ਹੈ।

13ਯਾਹਵੇਹ ਆਪਣੇ ਪਰਮੇਸ਼ਵਰ ਤੋਂ ਡਰ, ਅਤੇ ਸਿਰਫ ਉਸੇ ਦੀ ਹੀ ਸੇਵਾ ਕਰੋ ਅਤੇ ਉਸ ਦੇ ਨਾਮ ਉੱਤੇ ਆਪਣੀਆਂ ਸਹੁੰ ਖਾਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.