ਬਿਵਸਥਾ 6

ਕਿਉਂਕਿ ਯਾਹਵੇਹ ਤੁਹਾਡਾ ਪਰਮੇਸ਼ਵਰ, ਜੋ ਤੁਹਾਡੇ ਵਿਚਕਾਰ ਹੈ ਇੱਕ ਅਣਖ ਵਾਲਾ ਪਰਮੇਸ਼ਵਰ ਹੈ ਅਤੇ ਉਸ ਦਾ ਕ੍ਰੋਧ ਤੁਹਾਡੇ ਉੱਤੇ ਭੜਕੇਗਾ ਅਤੇ ਉਹ ਤੁਹਾਨੂੰ ਧਰਤੀ ਦੇ ਉੱਤੋਂ ਨਾਸ ਕਰੇਗਾ।

Deuteronomy 6:15 (UKJV) (For the LORD your God is a jealous God among you) lest the anger of the LORD your God be kindled against you, and destroy you from off the face of the earth.

13ਯਾਹਵੇਹ ਆਪਣੇ ਪਰਮੇਸ਼ਵਰ ਤੋਂ ਡਰ, ਅਤੇ ਸਿਰਫ ਉਸੇ ਦੀ ਹੀ ਸੇਵਾ ਕਰੋ ਅਤੇ ਉਸ ਦੇ ਨਾਮ ਉੱਤੇ ਆਪਣੀਆਂ ਸਹੁੰ ਖਾਓ।

14ਤੁਸੀਂ ਦੂਜੇ ਦੇਵਤਿਆਂ ਪਿੱਛੇ ਨਾ ਜਾਣਾ ਅਰਥਾਤ ਆਪਣੇ ਆਲੇ-ਦੁਆਲੇ ਦੇ ਲੋਕਾਂ ਦੇ ਦੇਵਤਿਆਂ ਦੀ ਪਾਲਣਾ ਨਾ ਕਰੋ।

15ਕਿਉਂਕਿ ਯਾਹਵੇਹ ਤੁਹਾਡਾ ਪਰਮੇਸ਼ਵਰ, ਜੋ ਤੁਹਾਡੇ ਵਿਚਕਾਰ ਹੈ ਇੱਕ ਅਣਖ ਵਾਲਾ ਪਰਮੇਸ਼ਵਰ ਹੈ ਅਤੇ ਉਸ ਦਾ ਕ੍ਰੋਧ ਤੁਹਾਡੇ ਉੱਤੇ ਭੜਕੇਗਾ ਅਤੇ ਉਹ ਤੁਹਾਨੂੰ ਧਰਤੀ ਦੇ ਉੱਤੋਂ ਨਾਸ ਕਰੇਗਾ।

16ਤੂੰ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਨਾ ਪਰਖ ਜਿਵੇਂ ਤੁਸੀਂ ਮੱਸਾਹ ਵਿੱਚ ਕੀਤਾ ਸੀ।

17ਆਪਣੇ ਪਰਮੇਸ਼ਵਰ ਦੇ ਹੁਕਮਾਂ ਅਤੇ ਉਸ ਦੀਆਂ ਸ਼ਰਤਾਂ ਅਤੇ ਫ਼ਰਮਾਨਾਂ ਦੀ ਪਾਲਣਾ ਕਰਨਾ ਜਿਨ੍ਹਾਂ ਦਾ ਉਸਨੇ ਤੁਹਾਨੂੰ ਹੁਕਮ ਦਿੱਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.