14ਤੁਸੀਂ ਦੂਜੇ ਦੇਵਤਿਆਂ ਪਿੱਛੇ ਨਾ ਜਾਣਾ ਅਰਥਾਤ ਆਪਣੇ ਆਲੇ-ਦੁਆਲੇ ਦੇ ਲੋਕਾਂ ਦੇ ਦੇਵਤਿਆਂ ਦੀ ਪਾਲਣਾ ਨਾ ਕਰੋ।
15ਕਿਉਂਕਿ ਯਾਹਵੇਹ ਤੁਹਾਡਾ ਪਰਮੇਸ਼ਵਰ, ਜੋ ਤੁਹਾਡੇ ਵਿਚਕਾਰ ਹੈ ਇੱਕ ਅਣਖ ਵਾਲਾ ਪਰਮੇਸ਼ਵਰ ਹੈ ਅਤੇ ਉਸ ਦਾ ਕ੍ਰੋਧ ਤੁਹਾਡੇ ਉੱਤੇ ਭੜਕੇਗਾ ਅਤੇ ਉਹ ਤੁਹਾਨੂੰ ਧਰਤੀ ਦੇ ਉੱਤੋਂ ਨਾਸ ਕਰੇਗਾ।
16ਤੂੰ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਨਾ ਪਰਖ ਜਿਵੇਂ ਤੁਸੀਂ ਮੱਸਾਹ ਵਿੱਚ ਕੀਤਾ ਸੀ।
17ਆਪਣੇ ਪਰਮੇਸ਼ਵਰ ਦੇ ਹੁਕਮਾਂ ਅਤੇ ਉਸ ਦੀਆਂ ਸ਼ਰਤਾਂ ਅਤੇ ਫ਼ਰਮਾਨਾਂ ਦੀ ਪਾਲਣਾ ਕਰਨਾ ਜਿਨ੍ਹਾਂ ਦਾ ਉਸਨੇ ਤੁਹਾਨੂੰ ਹੁਕਮ ਦਿੱਤਾ ਹੈ।
18ਉਹੀ ਕਰੋ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਅਤੇ ਚੰਗਾ ਹੈ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਜਾ ਕੇ ਉਸ ਚੰਗੀ ਧਰਤੀ ਉੱਤੇ ਕਬਜ਼ਾ ਕਰ ਸਕੋ ਜਿਸਦੀ ਸਹੁੰ ਯਾਹਵੇਹ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ।