ਬਿਵਸਥਾ 6

ਆਪਣੇ ਪਰਮੇਸ਼ਵਰ ਦੇ ਹੁਕਮਾਂ ਅਤੇ ਉਸ ਦੀਆਂ ਸ਼ਰਤਾਂ ਅਤੇ ਫ਼ਰਮਾਨਾਂ ਦੀ ਪਾਲਣਾ ਕਰਨਾ ਜਿਨ੍ਹਾਂ ਦਾ ਉਸਨੇ ਤੁਹਾਨੂੰ ਹੁਕਮ ਦਿੱਤਾ ਹੈ।

Deuteronomy 6:17 (UKJV) All of you shall diligently keep the commandments of the LORD your God, and his testimonies, and his statutes, which he has commanded you.

15ਕਿਉਂਕਿ ਯਾਹਵੇਹ ਤੁਹਾਡਾ ਪਰਮੇਸ਼ਵਰ, ਜੋ ਤੁਹਾਡੇ ਵਿਚਕਾਰ ਹੈ ਇੱਕ ਅਣਖ ਵਾਲਾ ਪਰਮੇਸ਼ਵਰ ਹੈ ਅਤੇ ਉਸ ਦਾ ਕ੍ਰੋਧ ਤੁਹਾਡੇ ਉੱਤੇ ਭੜਕੇਗਾ ਅਤੇ ਉਹ ਤੁਹਾਨੂੰ ਧਰਤੀ ਦੇ ਉੱਤੋਂ ਨਾਸ ਕਰੇਗਾ।

16ਤੂੰ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਨਾ ਪਰਖ ਜਿਵੇਂ ਤੁਸੀਂ ਮੱਸਾਹ ਵਿੱਚ ਕੀਤਾ ਸੀ।

17ਆਪਣੇ ਪਰਮੇਸ਼ਵਰ ਦੇ ਹੁਕਮਾਂ ਅਤੇ ਉਸ ਦੀਆਂ ਸ਼ਰਤਾਂ ਅਤੇ ਫ਼ਰਮਾਨਾਂ ਦੀ ਪਾਲਣਾ ਕਰਨਾ ਜਿਨ੍ਹਾਂ ਦਾ ਉਸਨੇ ਤੁਹਾਨੂੰ ਹੁਕਮ ਦਿੱਤਾ ਹੈ।

18ਉਹੀ ਕਰੋ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਅਤੇ ਚੰਗਾ ਹੈ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਜਾ ਕੇ ਉਸ ਚੰਗੀ ਧਰਤੀ ਉੱਤੇ ਕਬਜ਼ਾ ਕਰ ਸਕੋ ਜਿਸਦੀ ਸਹੁੰ ਯਾਹਵੇਹ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ।

19ਤੁਹਾਡੇ ਅੱਗਿਓਂ ਤੁਹਾਡੇ ਸਾਰੇ ਦੁਸ਼ਮਣਾਂ ਨੂੰ ਬਾਹਰ ਕੱਢ ਦੇਵੇਗਾ, ਜਿਵੇਂ ਕਿ ਯਾਹਵੇਹ ਨੇ ਕਿਹਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.