16ਤੂੰ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਨਾ ਪਰਖ ਜਿਵੇਂ ਤੁਸੀਂ ਮੱਸਾਹ ਵਿੱਚ ਕੀਤਾ ਸੀ।
17ਆਪਣੇ ਪਰਮੇਸ਼ਵਰ ਦੇ ਹੁਕਮਾਂ ਅਤੇ ਉਸ ਦੀਆਂ ਸ਼ਰਤਾਂ ਅਤੇ ਫ਼ਰਮਾਨਾਂ ਦੀ ਪਾਲਣਾ ਕਰਨਾ ਜਿਨ੍ਹਾਂ ਦਾ ਉਸਨੇ ਤੁਹਾਨੂੰ ਹੁਕਮ ਦਿੱਤਾ ਹੈ।
18ਉਹੀ ਕਰੋ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਅਤੇ ਚੰਗਾ ਹੈ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਜਾ ਕੇ ਉਸ ਚੰਗੀ ਧਰਤੀ ਉੱਤੇ ਕਬਜ਼ਾ ਕਰ ਸਕੋ ਜਿਸਦੀ ਸਹੁੰ ਯਾਹਵੇਹ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ।
19ਤੁਹਾਡੇ ਅੱਗਿਓਂ ਤੁਹਾਡੇ ਸਾਰੇ ਦੁਸ਼ਮਣਾਂ ਨੂੰ ਬਾਹਰ ਕੱਢ ਦੇਵੇਗਾ, ਜਿਵੇਂ ਕਿ ਯਾਹਵੇਹ ਨੇ ਕਿਹਾ ਸੀ।
20ਜਦ ਭਵਿੱਖ ਵਿੱਚ ਤੁਹਾਡੇ ਪੁੱਤਰ ਤੁਹਾਨੂੰ ਪੁੱਛਣ “ਕਿ ਉਹਨਾਂ ਸਾਖੀਆਂ, ਬਿਧੀਆਂ ਅਤੇ ਕਾਨੂੰਨਾਂ ਦਾ ਕੀ ਉਦੇਸ਼ ਹੈ ਜਿਨ੍ਹਾਂ ਦਾ ਹੁਕਮ ਸਾਡੇ ਪਰਮੇਸ਼ਵਰ ਯਾਹਵੇਹ ਨੇ ਤੁਹਾਨੂੰ ਦਿੱਤਾ ਹੈ?”