ਬਿਵਸਥਾ 6

ਹੇ ਇਸਰਾਏਲ, ਸੁਣੋ ਅਤੇ ਧਿਆਨ ਨਾਲ ਮੰਨੋ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਦੁੱਧ ਅਤੇ ਸ਼ਹਿਦ ਦੇ ਵਗਦੇ ਦੇਸ਼ ਵਿੱਚ ਬਹੁਤ ਵਧ ਸਕੋ, ਜਿਵੇਂ ਤੁਹਾਡੇ ਪੁਰਖਿਆਂ ਦੇ ਯਾਹਵੇਹ ਪਰਮੇਸ਼ਵਰ ਨੇ ਤੁਹਾਡੇ ਨਾਲ ਵਾਅਦਾ ਕੀਤਾ ਸੀ।

Deuteronomy 6:3 (UKJV) Hear therefore, O Israel, and observe to do it; that it may be well with you, and that all of you may increase mightily, as the LORD God of your fathers has promised you, in the land that flows with milk and honey.

1ਇਹ ਹੁਕਮ, ਫ਼ਰਮਾਨ ਅਤੇ ਕਾਨੂੰਨ ਹਨ ਜੋ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਸਿਖਾਉਣ ਦਾ ਹੁਕਮ ਮੈਨੂੰ ਦਿੱਤਾ ਹੈ, ਤਾਂ ਜੋ ਤੁਸੀਂ ਇਨ੍ਹਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ ਜਿਸ ਉੱਤੇ ਅਧਿਕਾਰ ਕਰਨ ਲਈ, ਤੁਸੀਂ ਯਰਦਨ ਦੇ ਪਾਰ ਜਾ ਰਹੇ ਹੋ।

2ਤਾਂ ਜੋ ਤੁਸੀਂ, ਤੁਹਾਡੇ ਬੱਚੇ ਅਤੇ ਉਹਨਾਂ ਦੇ ਬਾਅਦ ਉਹਨਾਂ ਦੇ ਬੱਚੇ ਆਪਣੇ ਯਾਹਵੇਹ ਤੋਂ ਡਰਦੇ ਰਹਿਣ ਜਿੰਨਾ ਚਿਰ ਤੁਸੀਂ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਨੂੰ ਮੰਨਦੇ ਹੋਏ ਜੋ ਮੈਂ ਤੁਹਾਨੂੰ ਦਿੰਦਾ ਹਾਂ, ਅਤੇ ਤੁਸੀਂ ਆਪਣੇ ਪਰਮੇਸ਼ਵਰ ਤੋਂ ਡਰੋ ਤਾਂ ਜੋ ਤੁਸੀਂ ਲੰਬੀ ਉਮਰ ਮਾਣੋ।

3ਹੇ ਇਸਰਾਏਲ, ਸੁਣੋ ਅਤੇ ਧਿਆਨ ਨਾਲ ਮੰਨੋ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਦੁੱਧ ਅਤੇ ਸ਼ਹਿਦ ਦੇ ਵਗਦੇ ਦੇਸ਼ ਵਿੱਚ ਬਹੁਤ ਵਧ ਸਕੋ, ਜਿਵੇਂ ਤੁਹਾਡੇ ਪੁਰਖਿਆਂ ਦੇ ਯਾਹਵੇਹ ਪਰਮੇਸ਼ਵਰ ਨੇ ਤੁਹਾਡੇ ਨਾਲ ਵਾਅਦਾ ਕੀਤਾ ਸੀ।

4ਹੇ ਇਸਰਾਏਲੀਓ, ਸੁਣੋ! ਸਾਡਾ ਯਾਹਵੇਹ ਪਰਮੇਸ਼ਵਰ ਇੱਕ ਹੀ ਯਾਹਵੇਹ ਹੈ।

5ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਤਾਕਤ ਨਾਲ ਪਿਆਰ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.