3ਹੇ ਇਸਰਾਏਲ, ਸੁਣੋ ਅਤੇ ਧਿਆਨ ਨਾਲ ਮੰਨੋ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਦੁੱਧ ਅਤੇ ਸ਼ਹਿਦ ਦੇ ਵਗਦੇ ਦੇਸ਼ ਵਿੱਚ ਬਹੁਤ ਵਧ ਸਕੋ, ਜਿਵੇਂ ਤੁਹਾਡੇ ਪੁਰਖਿਆਂ ਦੇ ਯਾਹਵੇਹ ਪਰਮੇਸ਼ਵਰ ਨੇ ਤੁਹਾਡੇ ਨਾਲ ਵਾਅਦਾ ਕੀਤਾ ਸੀ।
4ਹੇ ਇਸਰਾਏਲੀਓ, ਸੁਣੋ! ਸਾਡਾ ਯਾਹਵੇਹ ਪਰਮੇਸ਼ਵਰ ਇੱਕ ਹੀ ਯਾਹਵੇਹ ਹੈ।
5ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਤਾਕਤ ਨਾਲ ਪਿਆਰ ਕਰੋ।
6ਇਹ ਹੁਕਮ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਤੁਹਾਡੇ ਦਿਲਾਂ ਉੱਤੇ ਰਹਿਣ।
7ਉਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਓ ਅਤੇ ਉਹਨਾਂ ਬਾਰੇ ਗੱਲ ਕਰੋ ਜਦੋਂ ਤੁਸੀਂ ਘਰ ਵਿੱਚ ਬੈਠਦੇ ਹੋ ਅਤੇ ਜਦੋਂ ਤੁਸੀਂ ਰਾਹ ਵਿੱਚ ਤੁਰਦੇ ਹੋ, ਜਦੋਂ ਤੁਸੀਂ ਲੇਟਦੇ ਹੋ ਅਤੇ ਜਦੋਂ ਤੁਸੀਂ ਉੱਠਦੇ ਹੋ।