6ਇਹ ਹੁਕਮ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਤੁਹਾਡੇ ਦਿਲਾਂ ਉੱਤੇ ਰਹਿਣ।
7ਉਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਓ ਅਤੇ ਉਹਨਾਂ ਬਾਰੇ ਗੱਲ ਕਰੋ ਜਦੋਂ ਤੁਸੀਂ ਘਰ ਵਿੱਚ ਬੈਠਦੇ ਹੋ ਅਤੇ ਜਦੋਂ ਤੁਸੀਂ ਰਾਹ ਵਿੱਚ ਤੁਰਦੇ ਹੋ, ਜਦੋਂ ਤੁਸੀਂ ਲੇਟਦੇ ਹੋ ਅਤੇ ਜਦੋਂ ਤੁਸੀਂ ਉੱਠਦੇ ਹੋ।
8ਤੁਸੀਂ ਉਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗ ਹੋਣ।
9ਉਹਨਾਂ ਨੂੰ ਆਪਣੇ ਘਰਾਂ ਦੇ ਦਰਵਾਜ਼ੇ ਅਤੇ ਚੁਗਾਠਾਂ ਉੱਤੇ ਲਿਖੋ।
10ਜਦੋਂ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਉਸ ਦੇਸ਼ ਵਿੱਚ ਲਿਆਵੇਗਾ ਜਿਸ ਦੇ ਦੇਣ ਦੀ ਸਹੁੰ ਉਸ ਨੇ ਤੁਹਾਡੇ ਪਿਉ-ਦਾਦਿਆਂ, ਅਬਰਾਹਾਮ, ਇਸਹਾਕ ਅਤੇ ਯਾਕੋਬ ਨਾਲ ਖਾਧੀ ਸੀ ਅਤੇ ਨਾਲੇ ਉਹ ਤੁਹਾਨੂੰ ਵੱਡੇ ਅਤੇ ਚੰਗੇ ਸ਼ਹਿਰ ਜਿਹੜੇ ਤੁਸੀਂ ਨਹੀਂ ਬਣਾਏ ਦੇਵੇਗਾ,