1ਜਦੋਂ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਉਸ ਦੇਸ਼ ਵਿੱਚ ਲੈ ਆਵੇ, ਜਿਸ ਵਿੱਚ ਤੁਸੀਂ ਕਬਜ਼ਾ ਕਰਨ ਲਈ ਜਾਂਦੇ ਹੋ ਅਤੇ ਤੁਹਾਡੇ ਅੱਗੇ ਬਹੁਤ ਸਾਰੀਆਂ ਕੌਮਾਂ ਨੂੰ ਬਾਹਰ ਕੱਢ ਸੁੱਟੇ ਅਰਥਾਤ ਹਿੱਤੀਆਂ, ਗਿਰਗਾਸ਼ੀ, ਅਮੋਰੀਆਂ, ਕਨਾਨੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ, ਸੱਤ ਕੌਮਾਂ ਨੂੰ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਤਾਕਤਵਰ ਹਨ,
2ਅਤੇ ਜਦੋਂ ਯਾਹਵੇਹ, ਤੁਹਾਡਾ ਪਰਮੇਸ਼ਵਰ, ਉਹਨਾਂ ਨੂੰ ਤੁਹਾਡੇ ਹਵਾਲੇ ਕਰ ਦੇਵੇਗਾ ਅਤੇ ਤੁਸੀਂ ਉਹਨਾਂ ਨੂੰ ਹਰਾ ਦੇਵੋਗੇ, ਤਦ ਤੁਸੀਂ ਉਹਨਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੋਗੇ। ਤੁਸੀਂ ਉਹਨਾਂ ਨਾਲ ਕਿਸੇ ਕਿਸਮ ਦਾ ਨੇਮ ਨਹੀਂ ਬੰਨ੍ਹੋਗੇ ਅਤੇ ਨਾ ਹੀ ਉਹਨਾਂ ਪ੍ਰਤੀ ਕਿਸੇ ਕਿਸਮ ਦੀ ਹਮਦਰਦੀ ਦਿਖਾਓਗੇ।
3ਉਹਨਾਂ ਨਾਲ ਵਿਆਹ ਨਾ ਕਰੋ ਅਤੇ ਆਪਣੀਆਂ ਧੀਆਂ ਉਹਨਾਂ ਦੇ ਪੁੱਤਰਾਂ ਨੂੰ ਨਾ ਦਿਓ ਅਤੇ ਨਾ ਹੀ ਆਪਣੇ ਪੁੱਤਰਾਂ ਲਈ ਉਹਨਾਂ ਦੀਆਂ ਧੀਆਂ ਲਓ,