ਬਿਵਸਥਾ 7

ਪਰ ਜਿਹੜੇ ਉਸ ਨੂੰ ਨਫ਼ਰਤ ਕਰਦੇ ਹਨ, ਉਹਨਾਂ ਦੇ ਵੇਖਦਿਆਂ-ਵੇਖਦਿਆਂ ਹੀ ਉਹਨਾਂ ਦਾ ਨਾਸ ਕਰਕੇ ਬਦਲਾ ਦਿੰਦਾ ਹੈ। ਉਹ ਉਹਨਾਂ ਦੇ ਮੂੰਹ ਦਾ ਬਦਲਾ ਦੇਣ ਵਿੱਚ ਢਿੱਲ ਨਹੀਂ ਕਰੇਗਾ ਜਿਹੜੇ ਉਸ ਨੂੰ ਨਫ਼ਰਤ ਕਰਦੇ ਹਨ।

Deuteronomy 7:10 (UKJV) And repays them that hate him to their face, to destroy them: he will not be slack to him that hates him, he will repay him to his face.

8ਪਰ ਇਹ ਇਸ ਲਈ ਸੀ ਕਿ ਯਾਹਵੇਹ ਨੇ ਤੁਹਾਨੂੰ ਪਿਆਰ ਕੀਤਾ ਅਤੇ ਉਸ ਸਹੁੰ ਨੂੰ ਪੂਰਾ ਕੀਤਾ ਜੋ ਉਸਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ ਕਿ ਉਸਨੇ ਤੁਹਾਨੂੰ ਸ਼ਕਤੀਸ਼ਾਲੀ ਹੱਥਾਂ ਨਾਲ ਬਾਹਰ ਲਿਆਂਦਾ ਅਤੇ ਤੁਹਾਨੂੰ ਗੁਲਾਮੀ ਦੇ ਦੇਸ਼ ਵਿੱਚੋਂ, ਮਿਸਰ ਦੇ ਰਾਜੇ ਫ਼ਿਰਾਊਨ ਦੇ ਰਾਜ ਤੋਂ ਛੁਡਾਇਆ।

9ਇਸ ਲਈ ਜਾਣ ਲਵੋ ਕਿ ਯਾਹਵੇਹ ਤੁਹਾਡਾ ਪਰਮੇਸ਼ਵਰ ਹੀ ਪਰਮੇਸ਼ਵਰ ਹੈ। ਉਹ ਵਫ਼ਾਦਾਰ ਪਰਮੇਸ਼ਵਰ ਹੈ, ਜੋ ਉਸ ਨੂੰ ਪਿਆਰ ਕਰਨ ਵਾਲੇ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਨ ਵਾਲਿਆਂ ਦੀਆਂ ਹਜ਼ਾਰਾਂ ਪੀੜ੍ਹੀਆਂ ਲਈ ਆਪਣੇ ਪਿਆਰ ਦਾ ਨੇਮ ਰੱਖਦਾ ਹੈ।

10ਪਰ ਜਿਹੜੇ ਉਸ ਨੂੰ ਨਫ਼ਰਤ ਕਰਦੇ ਹਨ, ਉਹਨਾਂ ਦੇ ਵੇਖਦਿਆਂ-ਵੇਖਦਿਆਂ ਹੀ ਉਹਨਾਂ ਦਾ ਨਾਸ ਕਰਕੇ ਬਦਲਾ ਦਿੰਦਾ ਹੈ। ਉਹ ਉਹਨਾਂ ਦੇ ਮੂੰਹ ਦਾ ਬਦਲਾ ਦੇਣ ਵਿੱਚ ਢਿੱਲ ਨਹੀਂ ਕਰੇਗਾ ਜਿਹੜੇ ਉਸ ਨੂੰ ਨਫ਼ਰਤ ਕਰਦੇ ਹਨ।

11ਇਸ ਲਈ ਜਿਹੜੇ ਹੁਕਮ, ਫ਼ਰਮਾਨ ਅਤੇ ਬਿਵਸਥਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਉਹਨਾਂ ਦੀ ਪਾਲਣਾ ਕਰਕੇ ਪੂਰਾ ਕਰੋ।

12ਜੇਕਰ ਤੁਸੀਂ ਇਨ੍ਹਾਂ ਕਾਨੂੰਨਾਂ ਵੱਲ ਧਿਆਨ ਦਿੰਦੇ ਹੋ ਅਤੇ ਇਨ੍ਹਾਂ ਦੀ ਪਾਲਣਾ ਕਰਨ ਲਈ ਧਿਆਨ ਰੱਖਦੇ ਹੋ, ਤਾਂ ਤੁਹਾਡਾ ਪਰਮੇਸ਼ਵਰ ਤੁਹਾਡੇ ਨਾਲ ਪਿਆਰ ਦੇ ਆਪਣੇ ਨੇਮ ਨੂੰ ਕਾਇਮ ਰੱਖੇਗਾ, ਜਿਵੇਂ ਉਸਨੇ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.