20ਇਸ ਤੋਂ ਇਲਾਵਾ, ਯਾਹਵੇਹ ਤੁਹਾਡਾ ਪਰਮੇਸ਼ਵਰ ਉਹਨਾਂ ਵਿੱਚ ਡੇਹਮੂ ਭੇਜੇਗਾ ਜਦ ਤੱਕ ਕਿ ਉਹ ਜਿਹੜੇ ਆਪਣੇ ਆਪ ਨੂੰ ਲੁਕਾਉਣਗੇ, ਤੁਹਾਡੇ ਸਾਹਮਣਿਓ ਨਾਸ ਨਾ ਹੋ ਜਾਣ।
21ਉਹਨਾਂ ਤੋਂ ਨਾ ਘਬਰਾਓ ਕਿਉਂਕਿ ਯਾਹਵੇਹ ਤੁਹਾਡਾ ਪਰਮੇਸ਼ਵਰ, ਜੋ ਤੁਹਾਡੇ ਵਿਚਕਾਰ ਹੈ, ਇੱਕ ਮਹਾਨ ਅਤੇ ਸ਼ਾਨਦਾਰ ਪਰਮੇਸ਼ਵਰ ਹੈ।
22ਤੁਹਾਡਾ ਪਰਮੇਸ਼ਵਰ ਹੌਲੀ-ਹੌਲੀ ਉਹਨਾਂ ਕੌਮਾਂ ਨੂੰ ਤੁਹਾਡੇ ਅੱਗੇ ਤੋਂ ਬਾਹਰ ਕੱਢ ਦੇਵੇਗਾ। ਤੁਹਾਨੂੰ ਉਹਨਾਂ ਸਾਰਿਆਂ ਨੂੰ ਇੱਕੋ ਵਾਰ ਖ਼ਤਮ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ, ਜਾਂ ਜੰਗਲੀ ਜਾਨਵਰ ਤੁਹਾਡੇ ਆਲੇ-ਦੁਆਲੇ ਵੱਧ ਹੋ ਜਾਣ।
23ਪਰ ਯਾਹਵੇਹ, ਤੁਹਾਡਾ ਪਰਮੇਸ਼ਵਰ ਉਹਨਾਂ ਨੂੰ ਤੁਹਾਡੇ ਹਵਾਲੇ ਕਰ ਦੇਵੇਗਾ, ਅਤੇ ਉਹਨਾਂ ਨੂੰ ਬਹੁਤ ਉਲਝਣ ਵਿੱਚ ਪਾਵੇਗਾ ਜਦੋਂ ਤੱਕ ਉਹ ਨਾਸ ਨਹੀਂ ਹੋ ਜਾਂਦੇ।
24ਉਹ ਉਹਨਾਂ ਦੇ ਰਾਜਿਆਂ ਨੂੰ ਤੇਰੇ ਹੱਥ ਵਿੱਚ ਕਰ ਦੇਵੇਗਾ ਅਤੇ ਤੂੰ ਉਹਨਾਂ ਦੇ ਨਾਮ ਅਕਾਸ਼ ਦੇ ਹੇਠੋਂ ਮਿਟਾ ਦੇਣਾ ਅਤੇ ਕੋਈ ਵੀ ਤੁਹਾਡੇ ਵਿਰੁੱਧ ਖੜ੍ਹਾ ਨਹੀਂ ਹੋ ਸਕੇਗਾ, ਤੁਸੀਂ ਉਹਨਾਂ ਨੂੰ ਤਬਾਹ ਕਰ ਦੇਵੋਂਗੇ।