3ਉਹਨਾਂ ਨਾਲ ਵਿਆਹ ਨਾ ਕਰੋ ਅਤੇ ਆਪਣੀਆਂ ਧੀਆਂ ਉਹਨਾਂ ਦੇ ਪੁੱਤਰਾਂ ਨੂੰ ਨਾ ਦਿਓ ਅਤੇ ਨਾ ਹੀ ਆਪਣੇ ਪੁੱਤਰਾਂ ਲਈ ਉਹਨਾਂ ਦੀਆਂ ਧੀਆਂ ਲਓ,
4ਕਿਉਂ ਜੋ ਉਹ ਤੁਹਾਡੇ ਬੱਚਿਆ ਨੂੰ ਮੇਰੇ ਪਿੱਛੇ ਚੱਲਣ ਤੋਂ ਹਟਾ ਦੇਣਗੀਆਂ, ਤਾਂ ਜੋ ਉਹ ਦੂਸਰੇ ਦੇਵਤਿਆਂ ਦੀ ਪੂਜਾ ਕਰਨ ਅਤੇ ਯਾਹਵੇਹ ਦਾ ਕ੍ਰੋਧ ਤੁਹਾਡੇ ਉੱਤੇ ਭੜਕੇਗਾ ਅਤੇ ਜਲਦੀ ਹੀ ਤੁਹਾਨੂੰ ਤਬਾਹ ਕਰ ਦੇਵੇਗਾ।
5ਤੁਸੀਂ ਉਹਨਾਂ ਨਾਲ ਇਹੀ ਕਰੋ: ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਦਿਓ, ਉਹਨਾਂ ਦੇ ਪੱਥਰਾਂ ਨੂੰ ਭੰਨ ਸੁੱਟੋ, ਉਹਨਾਂ ਦੇ ਅਸ਼ੇਰਾਹ ਦੇਵੀ ਦੇ ਥੰਮ੍ਹਾਂ ਨੂੰ ਵੱਢ ਸੁੱਟੋ ਅਤੇ ਉਹਨਾਂ ਦੇ ਬੁੱਤਾਂ ਨੂੰ ਅੱਗ ਵਿੱਚ ਸਾੜ ਦਿਓ।
6ਕਿਉਂ ਜੋ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਲਈ ਪਵਿੱਤਰ ਲੋਕ ਹੋ ਅਤੇ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਧਰਤੀ ਉੱਤੇ ਦੀਆਂ ਸਾਰੀਆਂ ਕੌਮਾਂ ਵਿੱਚੋਂ ਆਪਣੇ ਲੋਕ, ਉਸਦੀ ਕੀਮਤੀ ਜਾਇਦਾਦ ਵਜੋਂ ਚੁਣਿਆ ਹੈ।
7ਯਾਹਵੇਹ ਨੇ ਤੁਹਾਡੇ ਉੱਤੇ ਆਪਣਾ ਪਿਆਰ ਨਹੀਂ ਪਾਇਆ ਅਤੇ ਤੁਹਾਨੂੰ ਇਸ ਲਈ ਨਹੀਂ ਚੁਣਿਆ ਕਿਉਂਕਿ ਤੁਸੀਂ ਹੋਰਨਾਂ ਲੋਕਾਂ ਨਾਲੋਂ ਵੱਧ ਗਿਣਤੀ ਵਿੱਚ ਸੀ, ਕਿਉਂਕਿ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਬਹੁਤ ਘੱਟ ਸੀ।