ਬਿਵਸਥਾ 7

ਪਰ ਇਹ ਇਸ ਲਈ ਸੀ ਕਿ ਯਾਹਵੇਹ ਨੇ ਤੁਹਾਨੂੰ ਪਿਆਰ ਕੀਤਾ ਅਤੇ ਉਸ ਸਹੁੰ ਨੂੰ ਪੂਰਾ ਕੀਤਾ ਜੋ ਉਸਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ ਕਿ ਉਸਨੇ ਤੁਹਾਨੂੰ ਸ਼ਕਤੀਸ਼ਾਲੀ ਹੱਥਾਂ ਨਾਲ ਬਾਹਰ ਲਿਆਂਦਾ ਅਤੇ ਤੁਹਾਨੂੰ ਗੁਲਾਮੀ ਦੇ ਦੇਸ਼ ਵਿੱਚੋਂ, ਮਿਸਰ ਦੇ ਰਾਜੇ ਫ਼ਿਰਾਊਨ ਦੇ ਰਾਜ ਤੋਂ ਛੁਡਾਇਆ।

Deuteronomy 7:8 (UKJV) But because the LORD loved you, and because he would keep the oath which he had sworn unto your fathers, has the LORD brought you out with a mighty hand, and redeemed you out of the house of bondmen, from the hand of Pharaoh king of Egypt.

6ਕਿਉਂ ਜੋ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਲਈ ਪਵਿੱਤਰ ਲੋਕ ਹੋ ਅਤੇ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਧਰਤੀ ਉੱਤੇ ਦੀਆਂ ਸਾਰੀਆਂ ਕੌਮਾਂ ਵਿੱਚੋਂ ਆਪਣੇ ਲੋਕ, ਉਸਦੀ ਕੀਮਤੀ ਜਾਇਦਾਦ ਵਜੋਂ ਚੁਣਿਆ ਹੈ।

7ਯਾਹਵੇਹ ਨੇ ਤੁਹਾਡੇ ਉੱਤੇ ਆਪਣਾ ਪਿਆਰ ਨਹੀਂ ਪਾਇਆ ਅਤੇ ਤੁਹਾਨੂੰ ਇਸ ਲਈ ਨਹੀਂ ਚੁਣਿਆ ਕਿਉਂਕਿ ਤੁਸੀਂ ਹੋਰਨਾਂ ਲੋਕਾਂ ਨਾਲੋਂ ਵੱਧ ਗਿਣਤੀ ਵਿੱਚ ਸੀ, ਕਿਉਂਕਿ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਬਹੁਤ ਘੱਟ ਸੀ।

8ਪਰ ਇਹ ਇਸ ਲਈ ਸੀ ਕਿ ਯਾਹਵੇਹ ਨੇ ਤੁਹਾਨੂੰ ਪਿਆਰ ਕੀਤਾ ਅਤੇ ਉਸ ਸਹੁੰ ਨੂੰ ਪੂਰਾ ਕੀਤਾ ਜੋ ਉਸਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ ਕਿ ਉਸਨੇ ਤੁਹਾਨੂੰ ਸ਼ਕਤੀਸ਼ਾਲੀ ਹੱਥਾਂ ਨਾਲ ਬਾਹਰ ਲਿਆਂਦਾ ਅਤੇ ਤੁਹਾਨੂੰ ਗੁਲਾਮੀ ਦੇ ਦੇਸ਼ ਵਿੱਚੋਂ, ਮਿਸਰ ਦੇ ਰਾਜੇ ਫ਼ਿਰਾਊਨ ਦੇ ਰਾਜ ਤੋਂ ਛੁਡਾਇਆ।

9ਇਸ ਲਈ ਜਾਣ ਲਵੋ ਕਿ ਯਾਹਵੇਹ ਤੁਹਾਡਾ ਪਰਮੇਸ਼ਵਰ ਹੀ ਪਰਮੇਸ਼ਵਰ ਹੈ। ਉਹ ਵਫ਼ਾਦਾਰ ਪਰਮੇਸ਼ਵਰ ਹੈ, ਜੋ ਉਸ ਨੂੰ ਪਿਆਰ ਕਰਨ ਵਾਲੇ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਨ ਵਾਲਿਆਂ ਦੀਆਂ ਹਜ਼ਾਰਾਂ ਪੀੜ੍ਹੀਆਂ ਲਈ ਆਪਣੇ ਪਿਆਰ ਦਾ ਨੇਮ ਰੱਖਦਾ ਹੈ।

10ਪਰ ਜਿਹੜੇ ਉਸ ਨੂੰ ਨਫ਼ਰਤ ਕਰਦੇ ਹਨ, ਉਹਨਾਂ ਦੇ ਵੇਖਦਿਆਂ-ਵੇਖਦਿਆਂ ਹੀ ਉਹਨਾਂ ਦਾ ਨਾਸ ਕਰਕੇ ਬਦਲਾ ਦਿੰਦਾ ਹੈ। ਉਹ ਉਹਨਾਂ ਦੇ ਮੂੰਹ ਦਾ ਬਦਲਾ ਦੇਣ ਵਿੱਚ ਢਿੱਲ ਨਹੀਂ ਕਰੇਗਾ ਜਿਹੜੇ ਉਸ ਨੂੰ ਨਫ਼ਰਤ ਕਰਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.