ਬਿਵਸਥਾ 8

ਚੇਤੇ ਰੱਖੋ ਕਿ ਕਿਵੇਂ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਇਨ੍ਹਾਂ ਚਾਲੀ ਸਾਲਾਂ ਵਿੱਚ ਉਜਾੜ ਦੇ ਸਾਰੇ ਰਸਤੇ ਵਿੱਚ ਤੁਹਾਡੀ ਅਗਵਾਈ ਕਰਦਾ ਰਿਹਾ, ਤਾਂ ਜੋ ਤੁਹਾਨੂੰ ਅਧੀਨ ਹੋਣਾ ਸਿਖਾਏ ਅਤੇ ਤੁਹਾਨੂੰ ਪਰਖੇ ਅਤੇ ਜਾਣੇ ਕਿ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾ ਉੱਤੇ ਚੱਲੋਗੇ, ਵੀ ਕਿ ਨਹੀਂ?

Deuteronomy 8:2 (UKJV) And you shall remember all the way which the LORD your God led you these forty years in the wilderness, to humble you, and to prove you, to know what was in yours heart, whether you would keep his commandments, or no.

1ਹਰ ਹੁਕਮ ਦੀ ਪਾਲਣਾ ਕਰਨ ਲਈ ਧਿਆਨ ਰੱਖੋ ਜੋ ਮੈਂ ਤੁਹਾਨੂੰ ਅੱਜ ਦੇ ਰਿਹਾ ਹਾਂ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧਦੇ ਜਾਓ ਅਤੇ ਉਸ ਧਰਤੀ ਵਿੱਚ ਦਾਖਲ ਹੋਵੋ ਅਤੇ ਅਧਿਕਾਰ ਪ੍ਰਾਪਤ ਕਰੋ, ਜਿਸਦਾ ਵਾਅਦਾ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਡੇ ਪੁਰਖਿਆਂ ਨਾਲ ਕੀਤਾ ਸੀ।

2ਚੇਤੇ ਰੱਖੋ ਕਿ ਕਿਵੇਂ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਇਨ੍ਹਾਂ ਚਾਲੀ ਸਾਲਾਂ ਵਿੱਚ ਉਜਾੜ ਦੇ ਸਾਰੇ ਰਸਤੇ ਵਿੱਚ ਤੁਹਾਡੀ ਅਗਵਾਈ ਕਰਦਾ ਰਿਹਾ, ਤਾਂ ਜੋ ਤੁਹਾਨੂੰ ਅਧੀਨ ਹੋਣਾ ਸਿਖਾਏ ਅਤੇ ਤੁਹਾਨੂੰ ਪਰਖੇ ਅਤੇ ਜਾਣੇ ਕਿ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾ ਉੱਤੇ ਚੱਲੋਗੇ, ਵੀ ਕਿ ਨਹੀਂ?

3ਉਸ ਨੇ ਤੁਹਾਨੂੰ ਅਧੀਨ ਕੀਤਾ ਅਤੇ ਤੁਹਾਨੂੰ ਭੁੱਖੇ ਹੋਣ ਦਿੱਤਾ ਅਤੇ ਫਿਰ ਤੁਹਾਨੂੰ ਮੰਨਾ ਖੁਆਇਆ, ਜਿਸ ਨੂੰ ਨਾ ਤੁਸੀਂ ਨਾ ਤੁਹਾਡੇ ਪੁਰਖਿਆਂ ਨੇ ਜਾਣਿਆ ਸੀ, ਤੁਹਾਨੂੰ ਇਹ ਸਿਖਾਉਣ ਲਈ ਕਿ ਇਨਸਾਨ ਸਿਰਫ ਰੋਟੀ ਨਾਲ ਜਿਉਂਦਾ ਨਹੀਂ ਰਹੇਗਾ ਪਰ ਹਰ ਇੱਕ ਬਚਨ ਨਾਲ ਜੋ ਯਾਹਵੇਹ ਦੇ ਮੂੰਹ ਵਿੱਚੋਂ ਨਿਕਲਦਾ ਹੈ।

4ਇਹਨਾਂ ਚਾਲੀ ਸਾਲਾਂ ਵਿੱਚ ਤੁਹਾਡੇ ਕੱਪੜੇ ਪੁਰਾਣੇ ਨਾ ਹੋਏ ਅਤੇ ਤੁਹਾਡੇ ਪੈਰ ਨਾ ਸੁੱਜੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.