ਬਿਵਸਥਾ 8

ਤਾਂ ਆਪਣੇ ਮਨ ਵਿੱਚ ਜਾਣੋ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਤਾੜਦਾ ਹੈ, ਉਸੇ ਤਰ੍ਹਾਂ ਤੁਹਾਡਾ ਯਾਹਵੇਹ ਤੁਹਾਨੂੰ ਤਾੜਨਾ ਦਿੰਦਾ ਹੈ।

Deuteronomy 8:5 (UKJV) You shall also consider in yours heart, that, as a man chastens his son, so the LORD your God chastens you.

3ਉਸ ਨੇ ਤੁਹਾਨੂੰ ਅਧੀਨ ਕੀਤਾ ਅਤੇ ਤੁਹਾਨੂੰ ਭੁੱਖੇ ਹੋਣ ਦਿੱਤਾ ਅਤੇ ਫਿਰ ਤੁਹਾਨੂੰ ਮੰਨਾ ਖੁਆਇਆ, ਜਿਸ ਨੂੰ ਨਾ ਤੁਸੀਂ ਨਾ ਤੁਹਾਡੇ ਪੁਰਖਿਆਂ ਨੇ ਜਾਣਿਆ ਸੀ, ਤੁਹਾਨੂੰ ਇਹ ਸਿਖਾਉਣ ਲਈ ਕਿ ਇਨਸਾਨ ਸਿਰਫ ਰੋਟੀ ਨਾਲ ਜਿਉਂਦਾ ਨਹੀਂ ਰਹੇਗਾ ਪਰ ਹਰ ਇੱਕ ਬਚਨ ਨਾਲ ਜੋ ਯਾਹਵੇਹ ਦੇ ਮੂੰਹ ਵਿੱਚੋਂ ਨਿਕਲਦਾ ਹੈ।

4ਇਹਨਾਂ ਚਾਲੀ ਸਾਲਾਂ ਵਿੱਚ ਤੁਹਾਡੇ ਕੱਪੜੇ ਪੁਰਾਣੇ ਨਾ ਹੋਏ ਅਤੇ ਤੁਹਾਡੇ ਪੈਰ ਨਾ ਸੁੱਜੇ।

5ਤਾਂ ਆਪਣੇ ਮਨ ਵਿੱਚ ਜਾਣੋ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਤਾੜਦਾ ਹੈ, ਉਸੇ ਤਰ੍ਹਾਂ ਤੁਹਾਡਾ ਯਾਹਵੇਹ ਤੁਹਾਨੂੰ ਤਾੜਨਾ ਦਿੰਦਾ ਹੈ।

6ਆਪਣੇ ਪਰਮੇਸ਼ਵਰ ਦੇ ਹੁਕਮਾਂ ਦੀ ਪਾਲਣਾ ਕਰੋ, ਉਸਦੀ ਆਗਿਆਕਾਰੀ ਵਿੱਚ ਚੱਲੋ ਅਤੇ ਉਸਦਾ ਸਤਿਕਾਰ ਕਰੋ।

7ਕਿਉਂਕਿ ਤੁਹਾਡਾ ਪਰਮੇਸ਼ਵਰ ਤੁਹਾਨੂੰ ਇੱਕ ਚੰਗੀ ਧਰਤੀ ਵਿੱਚ ਲਿਆ ਰਿਹਾ ਹੈ ਇੱਕ ਅਜਿਹੀ ਧਰਤੀ ਜਿਸ ਵਿੱਚ ਨਦੀਆਂ, ਚਸ਼ਮੇ ਅਤੇ ਡੂੰਘੇ ਸੋਤੇ ਹਨ ਜਿਹੜੇ ਘਾਟੀਆਂ ਅਤੇ ਪਹਾੜਾਂ ਵਿੱਚ ਵਗਦੇ ਹਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.