5ਤਾਂ ਆਪਣੇ ਮਨ ਵਿੱਚ ਜਾਣੋ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਤਾੜਦਾ ਹੈ, ਉਸੇ ਤਰ੍ਹਾਂ ਤੁਹਾਡਾ ਯਾਹਵੇਹ ਤੁਹਾਨੂੰ ਤਾੜਨਾ ਦਿੰਦਾ ਹੈ।
6ਆਪਣੇ ਪਰਮੇਸ਼ਵਰ ਦੇ ਹੁਕਮਾਂ ਦੀ ਪਾਲਣਾ ਕਰੋ, ਉਸਦੀ ਆਗਿਆਕਾਰੀ ਵਿੱਚ ਚੱਲੋ ਅਤੇ ਉਸਦਾ ਸਤਿਕਾਰ ਕਰੋ।
7ਕਿਉਂਕਿ ਤੁਹਾਡਾ ਪਰਮੇਸ਼ਵਰ ਤੁਹਾਨੂੰ ਇੱਕ ਚੰਗੀ ਧਰਤੀ ਵਿੱਚ ਲਿਆ ਰਿਹਾ ਹੈ ਇੱਕ ਅਜਿਹੀ ਧਰਤੀ ਜਿਸ ਵਿੱਚ ਨਦੀਆਂ, ਚਸ਼ਮੇ ਅਤੇ ਡੂੰਘੇ ਸੋਤੇ ਹਨ ਜਿਹੜੇ ਘਾਟੀਆਂ ਅਤੇ ਪਹਾੜਾਂ ਵਿੱਚ ਵਗਦੇ ਹਨ,
8ਕਣਕ ਅਤੇ ਜੌਂ, ਅੰਗੂਰਾਂ ਅਤੇ ਹੰਜੀਰ ਦੇ ਰੁੱਖਾਂ, ਅਨਾਰਾਂ, ਜ਼ੈਤੂਨ ਦੇ ਤੇਲ ਅਤੇ ਸ਼ਹਿਦ ਦੇ ਦੇਸ਼ ਵਾਲੀ ਧਰਤੀ ਹੈ,
9ਇੱਕ ਅਜਿਹਾ ਦੇਸ਼ ਜਿੱਥੇ ਰੋਟੀ ਦੀ ਕਮੀ ਨਹੀਂ ਹੋਵੇਗੀ ਅਤੇ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਹੀਂ ਹੋਵੇਗੀ, ਇੱਕ ਅਜਿਹੀ ਧਰਤੀ ਜਿੱਥੇ ਚੱਟਾਨਾਂ ਲੋਹੇ ਦੀਆਂ ਹਨ ਅਤੇ ਤੁਸੀਂ ਉਸ ਦੀਆਂ ਪਹਾੜੀਆਂ ਨੂੰ ਖੋਦ ਕੇ ਤਾਂਬਾ ਕੱਢੋਗੇ।