ਬਿਵਸਥਾ 9

ਪਰ ਅੱਜ ਯਕੀਨ ਰੱਖੋ ਕਿ ਯਾਹਵੇਹ ਤੁਹਾਡਾ ਪਰਮੇਸ਼ਵਰ ਹੈ ਜੋ ਭਸਮ ਕਰਨ ਵਾਲੀ ਅੱਗ ਵਾਂਗ ਤੁਹਾਡੇ ਅੱਗੇ ਲੰਘਦਾ ਹੈ। ਉਹ ਉਹਨਾਂ ਨੂੰ ਤਬਾਹ ਕਰ ਦੇਵੇਗਾ, ਉਹ ਤੁਹਾਡੇ ਸਾਹਮਣੇ ਉਹਨਾਂ ਨੂੰ ਆਪਣੇ ਅਧੀਨ ਕਰ ਦੇਵੇਗਾ ਅਤੇ ਤੁਸੀਂ ਉਹਨਾਂ ਨੂੰ ਬਾਹਰ ਕੱਢ ਦੇਵੋਗੇ ਅਤੇ ਉਹਨਾਂ ਨੂੰ ਜਲਦੀ ਨਾਸ ਕਰੋਗੇ, ਜਿਵੇਂ ਕਿ ਯਾਹਵੇਹ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੈ।

Deuteronomy 9:3 (UKJV) Understand therefore this day, that the LORD your God is he which goes over before you; as a consuming fire he shall destroy them, and he shall bring them down before your face: so shall you drive them out, and destroy them quickly, as the LORD has said unto you.

1ਹੇ ਇਸਰਾਏਲ, ਸੁਣੋ, ਹੁਣ ਤੁਸੀਂ ਯਰਦਨ ਪਾਰ ਕਰਨ ਜਾ ਰਹੇ ਹੋ ਅਤੇ ਤੁਸੀਂ ਉਹਨਾਂ ਲੋਕਾਂ ਨੂੰ ਬਾਹਰ ਕੱਢੋ ਕਿਉਂਕਿ ਉਹ ਤੁਹਾਡੇ ਨਾਲੋਂ ਵੱਡੀਆਂ ਅਤੇ ਬਲਵੰਤ ਕੌਮਾਂ ਹਨ, ਉਹਨਾਂ ਦੇ ਸ਼ਹਿਰ ਵੱਡੇ ਹਨ ਜਿਨ੍ਹਾਂ ਦੀਆਂ ਕੰਧਾਂ ਅਕਾਸ਼ ਤੱਕ ਹਨ।

2ਉਹ ਲੋਕ ਤਕੜੇ ਅਤੇ ਉੱਚੇ ਹਨ, ਅਰਥਾਤ ਅਨਾਕੀ! ਤੁਸੀਂ ਉਹਨਾਂ ਬਾਰੇ ਜਾਣਦੇ ਹੋ ਅਤੇ ਇਹ ਕਿਹਾ ਸੁਣਿਆ ਹੈ, “ਅਨਾਕੀਆਂ ਦੇ ਵਿਰੁੱਧ ਕੌਣ ਖੜ੍ਹਾ ਹੋ ਸਕਦਾ ਹੈ?”

3ਪਰ ਅੱਜ ਯਕੀਨ ਰੱਖੋ ਕਿ ਯਾਹਵੇਹ ਤੁਹਾਡਾ ਪਰਮੇਸ਼ਵਰ ਹੈ ਜੋ ਭਸਮ ਕਰਨ ਵਾਲੀ ਅੱਗ ਵਾਂਗ ਤੁਹਾਡੇ ਅੱਗੇ ਲੰਘਦਾ ਹੈ। ਉਹ ਉਹਨਾਂ ਨੂੰ ਤਬਾਹ ਕਰ ਦੇਵੇਗਾ, ਉਹ ਤੁਹਾਡੇ ਸਾਹਮਣੇ ਉਹਨਾਂ ਨੂੰ ਆਪਣੇ ਅਧੀਨ ਕਰ ਦੇਵੇਗਾ ਅਤੇ ਤੁਸੀਂ ਉਹਨਾਂ ਨੂੰ ਬਾਹਰ ਕੱਢ ਦੇਵੋਗੇ ਅਤੇ ਉਹਨਾਂ ਨੂੰ ਜਲਦੀ ਨਾਸ ਕਰੋਗੇ, ਜਿਵੇਂ ਕਿ ਯਾਹਵੇਹ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੈ।

4ਜਦੋਂ ਤੁਹਾਡੇ ਪਰਮੇਸ਼ਵਰ ਨੇ ਉਹਨਾਂ ਨੂੰ ਤੁਹਾਡੇ ਸਾਹਮਣੇ ਬਾਹਰ ਕੱਢ ਦਿੱਤਾ ਹੈ, ਤਾਂ ਆਪਣੇ ਆਪ ਨੂੰ ਇਹ ਨਾ ਕਹੋ, “ਯਾਹਵੇਹ ਨੇ ਮੇਰੀ ਧਾਰਮਿਕਤਾ ਦੇ ਕਾਰਨ ਮੈਨੂੰ ਇਸ ਧਰਤੀ ਉੱਤੇ ਕਬਜ਼ਾ ਕਰਨ ਲਈ ਇੱਥੇ ਲਿਆਂਦਾ ਹੈ।” ਨਹੀਂ, ਇਹ ਤਾਂ ਇਹਨਾਂ ਕੌਮਾਂ ਦੀ ਦੁਸ਼ਟਤਾ ਦੇ ਕਾਰਨ ਹੈ ਕਿ ਯਾਹਵੇਹ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢ ਰਿਹਾ ਹੈ।

5ਇਹ ਤੁਹਾਡੀ ਧਾਰਮਿਕਤਾ ਜਾਂ ਤੁਹਾਡੀ ਖਰਿਆਈ ਦੇ ਕਾਰਨ ਨਹੀਂ ਹੈ ਕਿ ਤੁਸੀਂ ਉਹਨਾਂ ਦੀ ਧਰਤੀ ਉੱਤੇ ਕਬਜ਼ਾ ਕਰਨ ਲਈ ਜਾ ਰਹੇ ਹੋ, ਪਰ ਇਹਨਾਂ ਕੌਮਾਂ ਦੀ ਦੁਸ਼ਟਤਾ ਦੇ ਕਾਰਨ, ਤੁਹਾਡਾ ਪਰਮੇਸ਼ਵਰ ਉਹਨਾਂ ਨੂੰ ਤੁਹਾਡੇ ਅੱਗਿਓਂ ਬਾਹਰ ਕੱਢਦਾ ਹੈ, ਤਾਂ ਜੋ ਉਹ ਉਸ ਬਚਨ ਨੂੰ ਕਾਇਮ ਰੱਖੇ ਜੋ ਉਸ ਨੇ ਤੁਹਾਡੇ ਪੁਰਖਿਆਂ, ਅਬਰਾਹਾਮ, ਇਸਹਾਕ ਅਤੇ ਯਾਕੋਬ ਨਾਲ ਸਹੁੰ ਖਾ ਕੇ ਦਿੱਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.