ਉਪਦੇਸ਼ਕ 1

ਲੋਕਾਂ ਨੂੰ ਆਪਣੀ ਸਾਰੀ ਮਿਹਨਤ ਤੋਂ ਕੀ ਲਾਭ ਹੁੰਦਾ ਹੈ, ਜੋ ਉਹ ਸੂਰਜ ਦੇ ਹੇਠਾਂ ਕਰਦੇ ਹਨ?

Ecclesiastes 1:3 (UKJV) What profit has a man of all his labour which he takes under the sun?

1ਯੇਰੂਸ਼ਲੇਮ ਦੇ ਰਾਜਾ, ਦਾਵੀਦ ਦੇ ਪੁੱਤਰ, ਉਪਦੇਸ਼ਕ ਦੇ ਬਚਨ।

2ਉਪਦੇਸ਼ਕ ਆਖਦਾ ਹੈ, “ਵਿਅਰਥ! ਵਿਅਰਥ! ਬਿਲਕੁਲ! ਸਭ ਕੁਝ ਅਰਥਹੀਣ ਹੈ।”

3ਲੋਕਾਂ ਨੂੰ ਆਪਣੀ ਸਾਰੀ ਮਿਹਨਤ ਤੋਂ ਕੀ ਲਾਭ ਹੁੰਦਾ ਹੈ, ਜੋ ਉਹ ਸੂਰਜ ਦੇ ਹੇਠਾਂ ਕਰਦੇ ਹਨ?

4ਇੱਕ ਪੀੜ੍ਹੀ ਚਲੀ ਜਾਂਦੀ ਅਤੇ ਦੂਸਰੀ ਆ ਜਾਂਦੀ ਹੈ, ਪਰ ਧਰਤੀ ਸਦਾ ਅਟੱਲ ਰਹਿੰਦੀ ਹੈ।

5ਸੂਰਜ ਚੜ੍ਹਦਾ ਹੈ ਅਤੇ ਸੂਰਜ ਡੁੱਬਦਾ ਹੈ, ਅਤੇ ਜਲਦੀ ਹੀ ਉੱਥੇ ਵਾਪਸ ਮੁੜ ਜਾਂਦਾ ਹੈ ਜਿੱਥੋਂ ਉਹ ਚੜ੍ਹਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.