2ਉਪਦੇਸ਼ਕ ਆਖਦਾ ਹੈ, “ਵਿਅਰਥ! ਵਿਅਰਥ! ਬਿਲਕੁਲ! ਸਭ ਕੁਝ ਅਰਥਹੀਣ ਹੈ।”
3ਲੋਕਾਂ ਨੂੰ ਆਪਣੀ ਸਾਰੀ ਮਿਹਨਤ ਤੋਂ ਕੀ ਲਾਭ ਹੁੰਦਾ ਹੈ, ਜੋ ਉਹ ਸੂਰਜ ਦੇ ਹੇਠਾਂ ਕਰਦੇ ਹਨ?
4ਇੱਕ ਪੀੜ੍ਹੀ ਚਲੀ ਜਾਂਦੀ ਅਤੇ ਦੂਸਰੀ ਆ ਜਾਂਦੀ ਹੈ, ਪਰ ਧਰਤੀ ਸਦਾ ਅਟੱਲ ਰਹਿੰਦੀ ਹੈ।
5ਸੂਰਜ ਚੜ੍ਹਦਾ ਹੈ ਅਤੇ ਸੂਰਜ ਡੁੱਬਦਾ ਹੈ, ਅਤੇ ਜਲਦੀ ਹੀ ਉੱਥੇ ਵਾਪਸ ਮੁੜ ਜਾਂਦਾ ਹੈ ਜਿੱਥੋਂ ਉਹ ਚੜ੍ਹਦਾ ਹੈ।
6ਹਵਾ ਦੱਖਣ ਵੱਲੋਂ ਵਗਦੀ ਹੈ ਅਤੇ ਉੱਤਰ ਵੱਲ ਮੁੜਦੀ ਹੈ, ਇਹ ਗੋਲ-ਗੋਲ ਘੁੰਮ ਕੇ ਆਪਣੇ ਰਸਤੇ ਤੇ ਵਾਪਸ ਆ ਜਾਂਦੀ ਹੈ।