ਉਪਦੇਸ਼ਕ 1

ਸੂਰਜ ਚੜ੍ਹਦਾ ਹੈ ਅਤੇ ਸੂਰਜ ਡੁੱਬਦਾ ਹੈ, ਅਤੇ ਜਲਦੀ ਹੀ ਉੱਥੇ ਵਾਪਸ ਮੁੜ ਜਾਂਦਾ ਹੈ ਜਿੱਥੋਂ ਉਹ ਚੜ੍ਹਦਾ ਹੈ।

Ecclesiastes 1:5 (UKJV) The sun also arises, and the sun goes down, and hastes to his place where he arose.

3ਲੋਕਾਂ ਨੂੰ ਆਪਣੀ ਸਾਰੀ ਮਿਹਨਤ ਤੋਂ ਕੀ ਲਾਭ ਹੁੰਦਾ ਹੈ, ਜੋ ਉਹ ਸੂਰਜ ਦੇ ਹੇਠਾਂ ਕਰਦੇ ਹਨ?

4ਇੱਕ ਪੀੜ੍ਹੀ ਚਲੀ ਜਾਂਦੀ ਅਤੇ ਦੂਸਰੀ ਆ ਜਾਂਦੀ ਹੈ, ਪਰ ਧਰਤੀ ਸਦਾ ਅਟੱਲ ਰਹਿੰਦੀ ਹੈ।

5ਸੂਰਜ ਚੜ੍ਹਦਾ ਹੈ ਅਤੇ ਸੂਰਜ ਡੁੱਬਦਾ ਹੈ, ਅਤੇ ਜਲਦੀ ਹੀ ਉੱਥੇ ਵਾਪਸ ਮੁੜ ਜਾਂਦਾ ਹੈ ਜਿੱਥੋਂ ਉਹ ਚੜ੍ਹਦਾ ਹੈ।

6ਹਵਾ ਦੱਖਣ ਵੱਲੋਂ ਵਗਦੀ ਹੈ ਅਤੇ ਉੱਤਰ ਵੱਲ ਮੁੜਦੀ ਹੈ, ਇਹ ਗੋਲ-ਗੋਲ ਘੁੰਮ ਕੇ ਆਪਣੇ ਰਸਤੇ ਤੇ ਵਾਪਸ ਆ ਜਾਂਦੀ ਹੈ।

7ਸਾਰੀਆਂ ਨਦੀਆਂ ਸਮੁੰਦਰ ਵਿੱਚ ਆ ਪੈਦੀਆਂ ਹਨ, ਫਿਰ ਵੀ ਸਮੁੰਦਰ ਕਦੇ ਨਹੀਂ ਭਰਦਾ। ਜਿੱਥੋਂ ਨਦੀਆਂ ਨਿੱਕਲਦੀਆਂ ਹਨ, ਉੱਥੇ ਹੀ ਮੁੜ ਜਾਂਦੀਆਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.