ਉਪਦੇਸ਼ਕ 2

ਤਦ ਮੈਂ ਆਪਣੇ ਆਪ ਨੂੰ ਕਿਹਾ, “ਜੋ ਮੂਰਖ ਉੱਤੇ ਬੀਤਦਾ ਹੈ ਉਹ ਮੇਰੇ ਉੱਤੇ ਵੀ ਬੀਤਦਾ ਹੈ। ਤਾਂ ਮੈਨੂੰ ਬੁੱਧਵਾਨ ਹੋ ਕੇ ਕੀ ਲਾਭ ਹੋਵੇਗਾ?” ਮੈਂ ਆਪਣੇ ਆਪ ਨੂੰ ਕਿਹਾ, “ਇਹ ਵੀ ਵਿਅਰਥ ਹੈ।”

Ecclesiastes 2:15 (UKJV) Then said I in my heart, As it happens to the fool, so it happens even to me; and why was I then more wise? Then I said in my heart, that this also is vanity.

13ਮੈਂ ਦੇਖਿਆ ਕਿ ਬੁੱਧ ਮੂਰਖਤਾ ਨਾਲੋਂ ਚੰਗੀ ਹੈ, ਜਿਵੇਂ ਚਾਨਣ ਹਨੇਰੇ ਨਾਲੋਂ ਚੰਗਾ ਹੈ।

14ਬੁੱਧਵਾਨਾਂ ਦੇ ਸਿਰ ਵਿੱਚ ਅੱਖਾਂ ਹੁੰਦੀਆਂ ਹਨ, ਪਰ ਮੂਰਖ ਹਨੇਰੇ ਵਿੱਚ ਚੱਲਦਾ ਹੈ। ਤਾਂ ਮੈਨੂੰ ਅਹਿਸਾਸ ਹੋਇਆ ਕਿ ਦੋਵਾਂ ਦਾ ਅੰਤ ਇੱਕੋ ਜਿਹਾ ਹੁੰਦਾ ਹੈ।

15ਤਦ ਮੈਂ ਆਪਣੇ ਆਪ ਨੂੰ ਕਿਹਾ, “ਜੋ ਮੂਰਖ ਉੱਤੇ ਬੀਤਦਾ ਹੈ ਉਹ ਮੇਰੇ ਉੱਤੇ ਵੀ ਬੀਤਦਾ ਹੈ। ਤਾਂ ਮੈਨੂੰ ਬੁੱਧਵਾਨ ਹੋ ਕੇ ਕੀ ਲਾਭ ਹੋਵੇਗਾ?” ਮੈਂ ਆਪਣੇ ਆਪ ਨੂੰ ਕਿਹਾ, “ਇਹ ਵੀ ਵਿਅਰਥ ਹੈ।”

16ਕਿਉਂਕਿ ਬੁੱਧਵਾਨ ਮੂਰਖ ਵਾਂਗ ਲੰਬੇ ਸਮੇਂ ਲਈ ਯਾਦ ਨਹੀਂ ਕੀਤਾ ਜਾਵੇਗਾ, ਕਿਉਂ ਜੋ ਆਉਣ ਵਾਲੇ ਸਮੇਂ ਵਿੱਚ ਸਭ ਭੁੱਲਾ ਦਿੱਤਾ ਜਾਵੇਗਾ। ਇਸ ਲਈ ਮੂਰਖ ਵਾਂਗ ਬੁੱਧਵਾਨ ਨੂੰ ਵੀ ਮਰਨਾ ਪਵੇਗਾ!

17ਇਸ ਲਈ ਮੈਂ ਜੀਵਨ ਤੋਂ ਅੱਕ ਗਿਆ ਸੀ, ਕਿਉਂਕਿ ਜੋ ਕੰਮ ਸੂਰਜ ਦੇ ਹੇਠਾਂ ਕੀਤਾ ਜਾਂਦਾ ਹੈ ਉਹ ਮੇਰੇ ਲਈ ਦੁਖਦਾਈ ਸੀ। ਇਹ ਸਭ ਵਿਅਰਥ ਹੈ, ਜਿਵੇਂ ਹਵਾ ਦਾ ਫੱਕਣਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.