ਉਪਦੇਸ਼ਕ 2

ਅਤੇ ਕੌਣ ਜਾਣਦਾ ਹੈ ਕਿ ਉਹ ਬੰਦਾ ਸਿਆਣਾ ਹੋਵੇਗਾ ਜਾਂ ਮੂਰਖ? ਫਿਰ ਵੀ ਮੇਰੀ ਸਾਰੀ ਮਿਹਨਤ ਦੇ ਕੰਮ ਦਾ ਜੋ ਮੈਂ ਕੀਤਾ ਅਤੇ ਜਿਸ ਦੇ ਲਈ ਮੈਂ ਸੂਰਜ ਦੇ ਹੇਠ ਆਪਣੀ ਬੁੱਧ ਖ਼ਰਚ ਕੀਤੀ, ਉਹ ਮਾਲਕ ਬਣੇਗਾ, ਇਹ ਵੀ ਵਿਅਰਥ ਹੀ ਹੈ।

Ecclesiastes 2:19 (UKJV) And who knows whether he shall be a wise man or a fool? yet shall he have rule over all my labour wherein I have laboured, and wherein I have showed myself wise under the sun. This is also vanity.

17ਇਸ ਲਈ ਮੈਂ ਜੀਵਨ ਤੋਂ ਅੱਕ ਗਿਆ ਸੀ, ਕਿਉਂਕਿ ਜੋ ਕੰਮ ਸੂਰਜ ਦੇ ਹੇਠਾਂ ਕੀਤਾ ਜਾਂਦਾ ਹੈ ਉਹ ਮੇਰੇ ਲਈ ਦੁਖਦਾਈ ਸੀ। ਇਹ ਸਭ ਵਿਅਰਥ ਹੈ, ਜਿਵੇਂ ਹਵਾ ਦਾ ਫੱਕਣਾ ਹੈ।

18ਮੈਂ ਉਹਨਾਂ ਸਾਰੀਆਂ ਚੀਜ਼ਾਂ ਨਾਲ ਨਫ਼ਰਤ ਕਰਨ ਲੱਗਾ ਜਿਨ੍ਹਾਂ ਲਈ ਮੈਂ ਸੂਰਜ ਦੇ ਹੇਠਾਂ ਮਿਹਨਤ ਕੀਤੀ ਸੀ, ਕਿਉਂਕਿ ਮੈਨੂੰ ਉਹ ਸਾਰੀਆਂ ਚੀਜ਼ਾ ਆਪਣੇ ਤੋਂ ਬਾਅਦ ਆਉਣ ਵਾਲੇ ਮਨੁੱਖ ਲਈ ਛੱਡਣੀਆ ਪੈਣਗੀਆਂ।

19ਅਤੇ ਕੌਣ ਜਾਣਦਾ ਹੈ ਕਿ ਉਹ ਬੰਦਾ ਸਿਆਣਾ ਹੋਵੇਗਾ ਜਾਂ ਮੂਰਖ? ਫਿਰ ਵੀ ਮੇਰੀ ਸਾਰੀ ਮਿਹਨਤ ਦੇ ਕੰਮ ਦਾ ਜੋ ਮੈਂ ਕੀਤਾ ਅਤੇ ਜਿਸ ਦੇ ਲਈ ਮੈਂ ਸੂਰਜ ਦੇ ਹੇਠ ਆਪਣੀ ਬੁੱਧ ਖ਼ਰਚ ਕੀਤੀ, ਉਹ ਮਾਲਕ ਬਣੇਗਾ, ਇਹ ਵੀ ਵਿਅਰਥ ਹੀ ਹੈ।

20ਇਸ ਲਈ ਮੇਰਾ ਦਿਲ ਸੂਰਜ ਦੇ ਹੇਠਾਂ ਆਪਣੀ ਸਾਰੀ ਮਿਹਨਤ ਨਾਲ ਨਿਰਾਸ਼ ਹੋਣ ਲੱਗਾ।

21ਕਿਉਂਕਿ ਇੱਕ ਵਿਅਕਤੀ ਸਿਆਣਪ, ਗਿਆਨ ਅਤੇ ਹੁਨਰ ਨਾਲ ਮਿਹਨਤ ਕਰ ਸਕਦਾ ਹੈ ਅਤੇ ਫਿਰ ਉਸਨੂੰ ਆਪਣਾ ਸਭ ਕੁਝ ਕਿਸੇ ਹੋਰ ਲਈ ਛੱਡ ਦੇਣਾ ਪੈਂਦਾ ਹੈ ਜਿਸ ਨੇ ਇਸ ਲਈ ਮਿਹਨਤ ਨਹੀਂ ਕੀਤੀ ਹੈ। ਇਹ ਵੀ ਅਰਥਹੀਣ ਅਤੇ ਬਹੁਤ ਵੱਡੀ ਬਦਕਿਸਮਤੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.